PM ਮੋਦੀ ਨੇ ਏਮਜ਼ 'ਚ ਲਗਵਾਈ 'ਕੋਰੋਨਾ ਵੈਕਸੀਨ', ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ

Monday, Mar 01, 2021 - 09:45 AM (IST)

ਨਵੀਂ ਦਿੱਲੀ : ਕੋਰੋਨਾ ਵੈਕਸੀਨ ਦਾ ਦੂਜਾ ਪੜਾਅ ਆਮ ਲੋਕਾਂ ਲਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਕੋਰੋਨਾ ਦਾ ਟੀਕਾ ਲਗਵਾਇਆ। ਉਨ੍ਹਾਂ ਨੇ ਅੱਜ ਸਵੇਰੇ 6.30 ਵਜੇ ਏਮਜ਼ 'ਚ ਵੈਕਸੀਨ ਦੀ ਪਹਿਲੀ ਡੋਜ਼ ਲਈ। ਪ੍ਰਧਾਨ ਮੰਤਰੀ ਨੇ ਸਵਦੇਸ਼ੀ ਭਾਰਤ ਬਾਇਓਟੈੱਕ ਕੋਵੈਕਸੀਨ ਲਗਵਾਈ ਹੈ। ਉਨ੍ਹਾਂ ਨੂੰ ਪੁੱਡੂਚੇਰੀ ਦੀ ਨਰਸ ਪੀ. ਨਿਵੇਦਾ ਨੇ ਵੈਕਸੀਨ ਲਗਾਈ। ਮੋਦੀ ਨੇ ਵੈਕਸੀਨ ਲਗਾਵਾਉਂਦੇ ਸਮੇਂ ਮੁਸਕੁਰਾਉਂਦੀ ਹੋਈ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਜਾਰੀ, ਹੁਣ ਇਸ ਉਮਰ ਦੇ ਵਿਅਕਤੀਆਂ ਨੂੰ ਲੱਗੇਗਾ ਟੀਕਾ

ਇਸ ਦੇ ਜ਼ਰੀਏ ਉਨ੍ਹਾਂ ਨੇ ਵੈਕਸੀਨ ਨੂੰ ਲੈ ਕੇ ਆਮ ਲੋਕਾਂ ਦੇ ਮਨ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਨਾਲ ਹੀ ਵਿਰੋਧੀ ਧਿਰ ਨੇ ਉਨ੍ਹਾਂ ਆਗੂਆਂ ਨੂੰ ਵੀ ਸੰਦੇਸ਼ ਦਿੱਤਾ, ਜਿਨ੍ਹਾਂ ਨੇ ਵੈਕਸੀਨੇਸ਼ਨ ਦੀ ਮਨਜ਼ੂਰੀ ਦੀ ਪ੍ਰਕਿਰਿਆ ਅਤੇ ਪ੍ਰਧਾਨ ਮੰਤਰੀ ਮੋਦੀ 'ਤੇ ਸਵਾਲ ਚੁੱਕੇ ਸਨ। 

ਇਹ ਵੀ ਪੜ੍ਹੋ : ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਮਿਲਣਗੇ 19,000 ਕਰੋੜ ਦੇ ਫੰਡ
ਦੇਸ਼ ਵਾਸੀਆਂ ਨੂੰ ਕੀਤੀ ਅਪੀਲ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, 'ਕੋਰੋਨਾ ਖ਼ਿਲਾਫ਼ ਵੈਸ਼ਵਿਕ ਲੜਾਈ ਨੂੰ ਮਜ਼ਬੂਤ ਕਰਨ 'ਚ ਸਾਡੇ ਡਾਕਟਰ ਅਤੇ ਵਿਗਿਆਨੀਆਂ ਨੇ ਜਿਸ ਤੇਜ਼ੀ ਨਾਲ ਕੰਮ ਕੀਤਾ ਹੈ, ਉਹ ਅਸਾਧਾਰਣ ਹੈ। ਮੈਂ ਸਾਰੇ ਯੋਗ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੈਕਸੀਨ ਲਗਵਾਉਣ। ਅਸੀਂ ਇਕੱਠੇ ਮਿਲ ਕੇ ਦੇਸ਼ ਨੂੰ ਕੋਰੋਨਾ ਮੁਕਤ ਬਣਾਉਣਾ ਹੈ।'

ਇਹ ਵੀ ਪੜ੍ਹੋ : ਹਾਈਕੋਰਟ ਨੇ ਗਰੀਬ ਵਿਦਿਆਰਥਣ ਦੇ ਹੱਕ 'ਚ ਸੁਣਾਇਆ ਫ਼ੈਸਲਾ, ਪੰਜਾਬੀ ਯੂਨੀਵਰਸਿਟੀ ਨੂੰ ਲੱਗਾ ਜੁਰਮਾਨਾ
ਦੂਜੇ ਪੜਾਅ ਤਹਿਤ ਬਜ਼ੁਰਗਾਂ ਨੂੰ ਲੱਗਣਗੇ ਟੀਕੇ
ਦੇਸ਼ 'ਚ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ 'ਚ 60 ਸਾਲਾਂ ਤੋਂ ਜ਼ਿਆਦਾ ਅਤੇ 45 ਸਾਲ ਤੋਂ 60 ਸਾਲ ਤੱਕ ਦੇ ਉਹ ਲੋਕ ਜਿਨ੍ਹਾਂ ਨੂੰ ਗੰਭੀਰ ਬੀਮਾਰੀਆਂ ਹਨ, ਉਨ੍ਹਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਲੋਕਾਂ ਦੀ ਉਮਰ 1 ਜਨਵਰੀ, 2022 ਨੂੰ 60 ਸਾਲ ਹੋਵੇਗੀ, ਉਹ ਵੀ ਇਸ ਵਾਰ ਟੀਕਾ ਲਗਵਾ ਸਕਦੇ ਹਨ। ਵੈਕਸੀਨੇਸ਼ਨ ਦੁਪਹਿਰ 3 ਵਜੇ ਤੱਕ ਚੱਲੇਗੀ। ਇਸ ਦੇ ਲਈ ਕੋਵਿਨ 2.0 ਪੋਰਟਲ ਦੇ ਨਾਲ ਹੀ 'ਅਰੋਗਿਆ ਸੇਤੂ ਐਪ' 'ਤੇ ਸਵੇਰੇ 9 ਵਜੇ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।
ਨੋਟ : ਦੇਸ਼ 'ਚ ਕੋਰੋਨਾ ਵੈਕਸੀਨੇਸ਼ਨ ਦੇ ਸ਼ੁਰੂ ਹੋਏ ਦੂਜੇ ਪੜਾਅ ਬਾਰੇ ਦਿਓ ਰਾਏ


Babita

Content Editor

Related News