PM ਮੋਦੀ ਨੂੰ ਮਿਲਿਆ ਦਾਊਦੀ ਬੋਹਰਾ ਭਾਈਚਾਰੇ ਦਾ ਵਫ਼ਦ, ਵਕਫ਼ ਐਕਟ ਲਈ ਧੰਨਵਾਦ ਪ੍ਰਗਟਾਇਆ
Thursday, Apr 17, 2025 - 10:48 PM (IST)

ਨੈਸ਼ਨਲ ਡੈਸਕ- ਦਾਊਦੀ ਬੋਹਰਾ ਭਾਈਚਾਰੇ ਦੇ ਇਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਵਕਫ਼ ਐਕਟ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਜਿਸ ਵਿਚ ਉਨ੍ਹਾਂ ਦੀਆਂ ਕੁਝ ਮੁੱਖ ਮੰਗਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਅਧਿਕਾਰੀਆਂ ਨੇ ਕਿਹਾ ਕਿ ਭਾਈਚਾਰੇ ਦੇ ਮੈਂਬਰਾਂ ਨੇ ਮੋਦੀ ਨੂੰ ਦੱਸਿਆ ਕਿ ਇਹ ਮੰਗ ਉਹ ਲੰਬੇ ਸਮੇਂ ਤੋਂ ਕਰ ਰਹੇ ਸਨ ਕਿਉਂਕਿ ਉਨ੍ਹਾਂ ਨੂੰ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਵਿਚ ਭਰੋਸਾ ਹੈ।
ਮੀਟਿੰਗ ਵਿਚ ਉਨ੍ਹਾਂ ਨਾਲ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਸਨ। ਮੋਦੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਦਾਉਦੀ ਬੋਹਰਾ ਭਾਈਚਾਰੇ ਦੇ ਮੈਂਬਰਾਂ ਨਾਲ ਚੰਗੀ ਮੁਲਾਕਾਤ ਹੋਈ। ਅਸੀਂ ਆਪਣੀ ਗੱਲਬਾਤ ਦੌਰਾਨ ਕਈ ਮੁੱਦਿਆਂ ’ਤੇ ਚਰਚਾ ਕੀਤੀ। ਗੱਲਬਾਤ ਦੌਰਾਨ ਭਾਈਚਾਰੇ ਦੇ ਇਕ ਮੈਂਬਰ ਨੇ ਮੋਦੀ ਨੂੰ ਦੱਸਿਆ ਕਿ ਉਨ੍ਹਾਂ ਦਾ ਭਾਈਚਾਰਾ 1923 ਤੋਂ ਵਕਫ਼ ਨਿਯਮਾਂ ਤੋਂ ਛੋਟ ਦੀ ਮੰਗ ਕਰ ਰਿਹਾ ਸੀ।