ਨਾਸਿਕ 'ਚ PM ਮੋਦੀ ਨੇ ਕੀਤਾ ਰੋਡ ਸ਼ੋਅ, ਕਿਹਾ- ਦੇਸ਼ ਦੇ ਸਾਰੇ ਮੰਦਰਾਂ 'ਚ ਚਲਾਓ ਸਫ਼ਾਈ ਮੁਹਿੰਮ

01/12/2024 3:41:54 PM

ਨਾਸਿਕ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਅੱਜ ਦੇ ਨੌਜਵਾਨਾਂ ਨੂੰ 21ਵੀਂ ਸਦੀ ਦੀ ਸਭ ਤੋਂ ਖੁਸ਼ਕਿਸਮਤ ਪੀੜ੍ਹੀ ਦੱਸਿਆ, ਜੋ ਅੰਮ੍ਰਿਤ ਕਾਲ ਦੌਰਾਨ ਦੇਸ਼ ਨੂੰ ਹੋਰ ਉੱਚਾਈਆਂ 'ਤੇ ਲਿਜਾਣ ਲਈ ਤਿਆਰ ਹੈ। ਇਸ ਤੋਂ ਇਲਾਵਾ ਉਨ੍ਹਾਂ ਵੰਸ਼ਵਾਦ ਦੀ ਰਾਜਨੀਤੀ ਦੇ ਪ੍ਰਭਾਵ ਨੂੰ ਘਟਾਉਣ ਲਈ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਦੀ ਵੀ ਅਪੀਲ ਕੀਤੀ। ਇੱਥੇ 27ਵੇਂ ਰਾਸ਼ਟਰੀ ਯੁਵਾ ਉਤਸਵ ਦਾ ਉਦਘਾਟਨ ਕਰਨ ਤੋਂ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਪੀ.ਐੱਮ. ਮੋਦੀ ਨੇ ਕਿਹਾ ਕਿ ਵੰਸ਼ਵਾਦ ਦੀ ਰਾਜਨੀਤੀ ਨੇ ਦੇਸ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ। ਉਨ੍ਹਾਂ ਕਿਹਾ,''ਭਾਰਤ ਲੋਕਤੰਤਰ ਦੀ ਮਾਂ ਹੈ। ਜੇਕਰ ਨੌਜਵਾਨ ਵੋਟ ਪਾ ਕੇ ਆਪਣੇ ਸਿਆਸੀ ਵਿਚਾਰ ਪ੍ਰਗਟ ਕਰਨ ਤਾਂ ਦੇਸ਼ ਦਾ ਭਵਿੱਖ ਚੰਗਾ ਹੋਵੇਗਾ।''

 

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਵੋਟਿੰਗ ਕਰਨ ਵਾਲੇ ਲੋਕ ਭਾਰਤ ਦੇ ਲੋਕਤੰਤਰ 'ਚ ਨਵੀਂ ਊਰਜਾ ਅਤੇ ਸ਼ਕਤੀ ਲਿਆ ਸਕਦੇ ਹਨ। ਸ਼੍ਰੀ ਅਰਵਿੰਦ ਅਤੇ ਸਵਾਮੀ ਵਿਵੇਕਾਨੰਦ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਵਚਨਬੱਧਤਾ ਅਤੇ ਬੁੱਧੀਮਤਾ ਹੋਣ ਕਾਰਨ ਉਨ੍ਹਾਂ 'ਚ ਅੰਮ੍ਰਿਤ ਕਾਲ 'ਚ ਇਤਿਹਾਸ ਰਚਣ ਦੀ ਸਮਰੱਥਾ ਹੈ। ਰਾਸ਼ਟਰੀ ਯੁਵਾ ਉਤਸਵ ਦਾ ਆਯੋਜਨ ਹਰ ਸਾਲ 12 ਤੋਂ 16 ਜਨਵਰੀ ਤੱਕ ਕੀਤਾ ਜਾਂਦਾ ਹੈ। ਸਵਾਮੀ ਵਿਵੇਕਾਨੰਦ ਜਯੰਤੀ 12 ਜਨਵਰੀ ਨੂੰ ਮਨਾਈ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ,''ਭਾਰਤ ਸਰਵਉੱਚ 5 ਗਲੋਬਲ ਅਰਥਵਿਵਸਥਾਵਾਂ 'ਚ ਸ਼ਾਮਲ ਹੈ। ਇਹ ਆਪਣੀ ਵਚਨਬੱਧਤਾ ਅਤੇ ਨੌਜਵਾਨਾਂ ਦੀ ਸਮਰੱਥਾ ਕਾਰਨ ਚੋਟੀ ਦੇ ਤਿੰਨ ਸਟਾਰਟ-ਅੱਪ ਵਾਤਾਵਰਣ ਵਾਲੇ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੈ।'' ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ 'ਚ ਸਭ ਤੋਂ ਸਸਤਾ ਮੋਬਾਇਲ ਡਾਟਾ ਵਿਸ਼ਵ ਦੇ ਲੋਕਾਂ ਨੂੰ ਹੈਰਾਨ ਕਰ ਰਿਹਾ ਹੈ। ਪੀ.ਐੱਮ. ਮੋਦੀ ਨੇ ਕਿਹਾ,''ਅਸੀਂ ਵਿਸ਼ਵ ਦੀ ਸਭ ਤੋਂ ਵੱਡੀ ਅਰਥਵਿਵਸਥਾ ਬਣਨਾ ਹੈ।'' ਉਨ੍ਹਾਂ ਕਿਹਾ ਕਿ ਵਿਸ਼ਵ ਅੱਜ ਭਾਰਤ ਨੂੰ ਕੌਸ਼ਲ ਪ੍ਰਾਪਤ ਕਾਰਜਬਲ ਵਾਲੇ ਦੇਸ਼ ਵਜੋਂ ਦੇਖ ਰਿਹਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ, ਅਯੁੱਧਿਆ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਹਿਲਾਂ ਦੇਸ਼ ਭਰ ਦੇ ਮੰਦਰਾਂ ਅਤੇ ਤੀਰਥ ਸਥਾਨਾਂ 'ਤੇ ਸਵੱਛਤਾ ਮੁਹਿੰਮ ਚਲਾ ਕੇ ਕਿਰਤ ਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੇ ਨੌਜਵਾਨ ਯੋਗ ਅਤੇ ਆਯੂਰਵੈਦ ਦੇ 'ਬਰਾਂਡ ਅੰਬੈਸਡਰ' ਬਣ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News