PM ਮੋਦੀ ਨੇ ਜੋਅ ਬਾਈਡੇਨ ਨਾਲ ਫੋਨ ''ਤੇ ਕੀਤੀ ਗੱਲ, ਬੰਗਲਾਦੇਸ਼-ਯੂਕਰੇਨ ਸਣੇ ਇੰਨ੍ਹਾਂ ਮੁੱਦਿਆਂ ''ਤੇ ਕੀਤੀ ਚਰਚਾ

Tuesday, Aug 27, 2024 - 12:08 AM (IST)

PM ਮੋਦੀ ਨੇ ਜੋਅ ਬਾਈਡੇਨ ਨਾਲ ਫੋਨ ''ਤੇ ਕੀਤੀ ਗੱਲ, ਬੰਗਲਾਦੇਸ਼-ਯੂਕਰੇਨ ਸਣੇ ਇੰਨ੍ਹਾਂ ਮੁੱਦਿਆਂ ''ਤੇ ਕੀਤੀ ਚਰਚਾ

ਨੈਸਨਲ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਫੋਨ 'ਤੇ ਗੱਲ ਕੀਤੀ। ਇਸ ਦੌਰਾਨ ਪੀ.ਐਮ. ਮੋਦੀ ਨੇ ਭਾਰਤ-ਅਮਰੀਕਾ ਭਾਈਵਾਲੀ ਪ੍ਰਤੀ ਰਾਸ਼ਟਰਪਤੀ ਬਾਈਡੇਨ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਦੋਵਾਂ ਨੇਤਾਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ-ਅਮਰੀਕਾ ਸਾਂਝੇਦਾਰੀ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਨੂੰ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਯੂਕਰੇਨ ਦੀ ਸਥਿਤੀ ਸਮੇਤ ਵੱਖ-ਵੱਖ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਈਡੇਨ ਨੂੰ ਆਪਣੀ ਹਾਲੀਆ ਯੂਕਰੇਨ ਫੇਰੀ ਬਾਰੇ ਵੀ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਵਾਪਸੀ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ। ਦੋਵਾਂ ਨੇਤਾਵਾਂ ਨੇ ਬੰਗਲਾਦੇਸ਼ ਵਿੱਚ ਕਾਨੂੰਨ ਵਿਵਸਥਾ ਦੀ ਬਹਾਲੀ ਅਤੇ ਘੱਟ ਗਿਣਤੀਆਂ ਖਾਸ ਕਰਕੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਵਾਡ ਸਮੇਤ ਬਹੁਪੱਖੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਪੀ.ਐਮ.ਓ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਭਾਈਵਾਲੀ ਪ੍ਰਤੀ ਰਾਸ਼ਟਰਪਤੀ ਬਾਈਡੇਨ ਦੀ ਡੂੰਘੀ ਵਚਨਬੱਧਤਾ ਦੀ ਸ਼ਲਾਘਾ ਕੀਤੀ, ਜੋ ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਲੋਕਾਂ ਦਰਮਿਆਨ ਮਜ਼ਬੂਤ ​​ਸਬੰਧਾਂ ਦੀਆਂ ਸਾਂਝੀਆਂ ਕਦਰਾਂ-ਕੀਮਤਾਂ 'ਤੇ ਆਧਾਰਿਤ ਹੈ। ਨੇਤਾਵਾਂ ਨੇ ਦੁਵੱਲੇ ਸਬੰਧਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਉਜਾਗਰ ਕੀਤਾ ਕਿ ਭਾਰਤ-ਅਮਰੀਕਾ ਸਾਂਝੇਦਾਰੀ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਨੂੰ ਲਾਭ ਪਹੁੰਚਾਉਣਾ ਹੈ।

ਦੋਵਾਂ ਨੇਤਾਵਾਂ ਨੇ ਕਈ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵਿਚਾਰਾਂ ਦਾ ਵਿਆਪਕ ਆਦਾਨ-ਪ੍ਰਦਾਨ ਕੀਤਾ। ਯੂਕਰੇਨ ਦੀ ਸਥਿਤੀ 'ਤੇ ਚਰਚਾ ਕਰਦੇ ਹੋਏ ਪੀਐਮ ਮੋਦੀ ਨੇ ਰਾਸ਼ਟਰਪਤੀ ਬਿਡੇਨ ਨੂੰ ਆਪਣੀ ਹਾਲੀਆ ਯੂਕਰੇਨ ਯਾਤਰਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੱਲਬਾਤ ਅਤੇ ਕੂਟਨੀਤੀ ਦੇ ਪੱਖ ਵਿੱਚ ਭਾਰਤ ਦੀ ਨਿਰੰਤਰ ਸਥਿਤੀ ਨੂੰ ਦੁਹਰਾਇਆ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਵਾਪਸੀ ਲਈ ਪੂਰਾ ਸਮਰਥਨ ਪ੍ਰਗਟਾਇਆ।

ਬਿਆਨ 'ਚ ਕਿਹਾ ਗਿਆ ਹੈ ਕਿ ਦੋਹਾਂ ਨੇਤਾਵਾਂ ਨੇ ਬੰਗਲਾਦੇਸ਼ ਦੀ ਸਥਿਤੀ 'ਤੇ ਆਪਣੀ ਸਾਂਝੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਬੰਗਲਾਦੇਸ਼ ਵਿੱਚ ਅਮਨ-ਕਾਨੂੰਨ ਦੀ ਬਹਾਲੀ ਅਤੇ ਘੱਟ ਗਿਣਤੀਆਂ ਖਾਸ ਕਰਕੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ। ਦੋਵਾਂ ਨੇਤਾਵਾਂ ਨੇ ਕਵਾਡ ਸਮੇਤ ਬਹੁ-ਪੱਖੀ ਪਲੇਟਫਾਰਮਾਂ 'ਤੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
 


author

Inder Prajapati

Content Editor

Related News