ਸਰਕਾਰੀ ਨੌਕਰੀਆਂ ’ਚ ਹੁਣ ਆਈ ਹੈ ਪਾਰਦਰਸ਼ਤਾ, ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਹੋਇਆ ਖ਼ਤਮ : ਮੋਦੀ

Tuesday, Jun 13, 2023 - 12:01 PM (IST)

ਸਰਕਾਰੀ ਨੌਕਰੀਆਂ ’ਚ ਹੁਣ ਆਈ ਹੈ ਪਾਰਦਰਸ਼ਤਾ, ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਹੋਇਆ ਖ਼ਤਮ : ਮੋਦੀ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਰਕਾਰੀ ਨੌਕਰੀਆਂ ਦੀਆਂ ਨਿਯੁਕਤੀਆਂ ’ਚ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ' ਨੂੰ ਹੱਲਾਸ਼ੇਰੀ ਦੇਣ ਲਈ ‘ਪਰਿਵਾਰ ਆਧਾਰਿਤ’ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਅਜਿਹੀਆਂ ਪਾਰਟੀਆਂ ਨੇ ਵੱਖ-ਵੱਖ ਅਹੁਦਿਆਂ ਲਈ ਆਪਣੇ ‘ਰੇਟ ਕਾਰਡ’ ਨਾਲ ਨੌਜਵਾਨਾਂ ਨੂੰ ਲੁਟਿਆ' ਜਦੋਂ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ 'ਸੁਰੱਖਿਅਤ' ਕਰਨ ਲਈ ਕੰਮ ਕਰ ਰਹੀ ਹੈ। ਰੁਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ 70,126 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੰਸ਼ਵਾਦੀ ਪਾਰਟੀਆਂ ਨੇ ਭਰਤੀ ਪ੍ਰਕਿਰਿਆ ਵਿਚ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਹੱਲਾਸ਼ੇਰੀ ਦੇ ਕੇ ਨੌਜਵਾਨਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਜਦੋਂ ਕਿ ਮੌਜੂਦਾ ਸਰਕਾਰ ਆਪਣੇ ਸੰਕਲਪ ਨੂੰ ਸਾਕਾਰ ਕਰਨ ਵਿਚ ਲੱਗੀ ਹੋਈ ਹੈ।

PunjabKesari

ਮੋਦੀ ਨੇ ਕਿਹਾ ਕਿ ਪਹਿਲਾਂ ਭਰਤੀ ਪ੍ਰਕਿਰਿਆ ’ਚ ਡੇਢ ਸਾਲ ਦਾ ਸਮਾਂ ਲੱਗਦਾ ਸੀ ਪਰ ਹੁਣ ਇਹ ਪਾਰਦਰਸ਼ੀ ਢੰਗ ਨਾਲ ਕੁਝ ਮਹੀਨਿਆਂ 'ਚ ਪੂਰੀ ਹੋ ਜਾਂਦੀ ਹੈ। ਅਸੀਂ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਾਰੀਆਂ ਇੱਛਾਵਾਂ ਦੀ ‘ਸੁਰੱਖਿਅਤ ਪਹਿਰੇਦਾਰੀ’ ਵਿਚ ਲੱਗੇ ਹੋਏ ਹਾਂ। ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਨੂੰ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਦਾ ਸਬੂਤ ਦੱਸਦਿਆਂ ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ‘ਪਰਿਵਾਰਕ’ ਸਿਆਸੀ ਪਾਰਟੀਆਂ ਨੇ ‘ਪਰਿਵਾਰ’ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦੇਸ਼ ਦੇ ਕਰੋੜਾਂ ਲੋਕਾਂ ਨਾਲ ਧੋਖਾ ਕੀਤਾ। ਸਾਡੀ ਸਰਕਾਰ ਨੇ ਪਾਰਦਰਸ਼ਤਾ ਵੀ ਲਿਆਂਦੀ ਹੈ ਅਤੇ ਭਾਈ-ਭਤੀਜਾਵਾਦ ਨੂੰ ਵੀ ਖ਼ਤਮ ਕੀਤਾ ਹੈ। ਨੌਕਰੀ ਮੇਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਸਰਕਾਰਾਂ ਦੀ ਪਛਾਣ ਬਣ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਨਿੱਜੀ ਅਤੇ ਸਰਕਾਰੀ ਖੇਤਰ ਵਿਚ ਨੌਕਰੀਆਂ ਦੇ ਮੌਕੇ ਪੈਦਾ ਹੋ ਰਹੇ ਹਨ। ਨੌਜਵਾਨਾਂ ਨੂੰ ਜਿਸ ਪੱਧਰ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ, ਉਹ ਬੇਮਿਸਾਲ ਹੈ। ਸਰਕਾਰੀ ਨੌਕਰੀ ਦੀ ਪਲੇਸਮੈਂਟ ਦੀਆਂ ਪ੍ਰਮੁੱਖ ਸੰਸਥਾਵਾਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ , ਸਟਾਫ ਸਿਲੈਕਸ਼ਨ ਕਮਿਸ਼ਨ ਅਤੇ ਰੇਲਵੇ ਭਰਤੀ ਬੋਰਡ ਨੇ ਪਹਿਲਾਂ ਨਾਲੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਸਾਡੇ ਵਿਕਾਸ ਦੀ ਯਾਤਰਾ ’ਚ ਸਾਡੇ ਨਾਲ ਚੱਲਣ ਲਈ ਤਿਆਰ ਹੈ। ਇੰਨਾ ਭਰੋਸਾ ਪਹਿਲਾਂ ਕਦੇ ਨਹੀਂ ਸੀ। ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਭਾਰਤ ਆਪਣੀ ਆਰਥਿਕਤਾ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾ ਰਿਹਾ ਹੈ। ਦੁਨੀਆ ਦੀਆਂ ਵੱਡੀਆਂ ਕੰਪਨੀਆਂ ਉਤਪਾਦਨ ਲਈ ਭਾਰਤ ਆ ਰਹੀਆਂ ਹਨ।  

PunjabKesari

ਮੋਦੀ ਨੇ ਕਿਹਾ ਕਿ ਸਿਆਸੀ ਭ੍ਰਿਸ਼ਟਾਚਾਰ, ਯੋਜਨਾਵਾਂ ’ਚ ਗੜਬੜ ਅਤੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਪੁਰਾਣੀਆਂ ਸਰਕਾਰਾਂ ਦੀ ਪਛਾਣ ਸੀ। ਅੱਜ ਭਾਰਤ ਸਰਕਾਰ ਦੀ ਪਛਾਣ ਉਸ ਦੇ ਨਿਰਣਾਇਕ ਫੈਸਲਿਆਂ ਕਰ ਕੇ ਹੋ ਰਹੀ ਹੈ। ਅੱਜ ਭਾਰਤ ਸਰਕਾਰ ਨੂੰ ਉਸ ਦੇ ਆਰਥਿਕ ਅਤੇ ਪ੍ਰਗਤੀਸ਼ੀਲ ਸਮਾਜਿਕ ਸੁਧਾਰਾਂ ਲਈ ਮਾਨਤਾ ਦਿੱਤੀ ਜਾ ਰਹੀ ਹੈ। ਰੁਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ 70,126 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੰਸ਼ਵਾਦੀ ਪਾਰਟੀਆਂ ਨੇ ਭਰਤੀ ਪ੍ਰਕਿਰਿਆ ਵਿਚ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਹੱਲਾਸ਼ੇਰੀ ਦੇ ਕੇ ਨੌਜਵਾਨਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਜਦੋਂ ਕਿ ਮੌਜੂਦਾ ਸਰਕਾਰ ਆਪਣੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਲੱਗੀ ਹੋਈ ਹੈ।

43 ਥਾਵਾਂ ’ਤੇ ਰੁਜ਼ਗਾਰ ਮੇਲੇ ਲਾਏ ਗਏ

ਪੂਰੇ ਦੇਸ਼ ਵਿਚ 43 ਥਾਵਾਂ ’ਤੇ ਰੁਜ਼ਗਾਰ ਮੇਲੇ ਲਾਏ ਗਏ। ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਰਾਜ ਅਤੇ ਕੇਂਦਰ ਸ਼ਾਸਤ ਖੇਤਰਾਂ ਵਿੱਚ ਵੱਡੇ ਪੱਧਰ’ 'ਤੇ ਭਰਤੀਆਂ ਕੀਤੀਆਂ ਗਈਆਂ। ਨਵੇਂ ਕਰਮਚਾਰੀਆਂ ਨੂੰ ਵਿੱਤੀ ਸੇਵਾਵਾਂ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਮਾਲ ਵਿਭਾਗ, ਸਿਹਤ ਮੰਤਰਾਲਾ, ਪਰਮਾਣੂ ਊਰਜਾ ਵਿਭਾਗ, ਰੇਲਵੇ ਮੰਤਰਾਲਾ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤਾ ਗਿਆ ਹੈ।

 


author

DIsha

Content Editor

Related News