PM ਮੋਦੀ ਨੇ ਡਾ. ਸ਼ਿਆਮ ਮੁਖਰਜੀ ਨੂੰ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ

Saturday, Jul 06, 2024 - 05:37 PM (IST)

PM ਮੋਦੀ ਨੇ ਡਾ. ਸ਼ਿਆਮ ਮੁਖਰਜੀ ਨੂੰ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ

ਜੈਤੋ (ਰਘੂਨੰਦਨ ਪਰਾਸ਼ਰ)- ਪ੍ਰਧਾਨ ਮੰਤਰੀ ਦਫ਼ਤਰ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਂ ਭੂਮੀ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ ਵਾਸੀਆਂ ਨੂੰ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਪੋਸਟ ਕੀਤਾ ਕਿ ਆਪਣੇ ਤੀਬਰ ਰਾਸ਼ਟਰਵਾਦੀ ਵਿਚਾਰਾਂ ਨਾਲ ਮਾਂ ਭਾਰਤੀ ਨੂੰ ਮਾਣ ਮਹਿਸੂਸ ਕਰਾਉਣ ਵਾਲੇ ਡਾ. ਸ਼ਿਆਮ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਆਦਰਪੂਰਨ ਸ਼ਰਧਾਂਜਲੀ। ਮਾਂ ਭੂਮੀ ਲਈ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।


author

Tanu

Content Editor

Related News