ਕਾਜੀਰੰਗਾ ਰਾਸ਼ਟਰੀ ਪਾਰਕ ਪੁੱਜੇ PM ਮੋਦੀ, ਹਾਥੀ ਅਤੇ ਜੀਪ ਦੀ ਸਵਾਰੀ ਦਾ ਮਾਣਿਆ ਆਨੰਦ
Saturday, Mar 09, 2024 - 10:02 AM (IST)
ਕਾਜ਼ੀਰੰਗਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਆਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਅਤੇ ਟਾਈਗਰ ਰਿਜ਼ਰਵ ਵਿਚ ਹਾਥੀ ਅਤੇ ਜੀਪ ਦੀ ਸਵਾਰੀ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ) ਵਲੋਂ ਘੋਸ਼ਿਤ ਵਿਸ਼ਵ ਵਿਰਾਸਤ ਸਥਾਨ ਦੀ ਆਪਣੀ ਪਹਿਲੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਾਂ ਪਾਰਕ ਦੇ 'ਸੈਂਟਰਲ ਕੋਹੋਰਾ ਰੇਂਜ' ਦੇ ਮਿਹੀਮੁਖ ਖੇਤਰ 'ਚ ਹਾਥੀ ਦੀ ਸਵਾਰੀ ਕੀਤੀ ਅਤੇ ਫਿਰ ਉਸੇ ਰੇਂਜ ਦੇ ਅੰਦਰ ਇਕ ਜੀਪ ਦੀ ਸਫਾਰੀ ਕੀਤੀ। ਉਨ੍ਹਾਂ ਨਾਲ ਬਾਗਬਾਨੀ ਡਾਇਰੈਕਟਰ ਸੋਨਾਲੀ ਘੋਸ਼ ਅਤੇ ਹੋਰ ਸੀਨੀਅਰ ਜੰਗਲਾਤ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਸ਼ਿਵਰਾਤਰੀ ਮੌਕੇ ਵਾਪਰਿਆ ਵੱਡਾ ਹਾਦਸਾ, ਕਰੰਟ ਲੱਗਣ ਨਾਲ 14 ਬੱਚੇ ਝੁਲਸੇ, 3 ਦੀ ਹਾਲਤ ਨਾਜ਼ੁਕ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਸੂਬੇ ਦੇ ਦੋ ਦਿਨਾਂ ਦੌਰੇ 'ਤੇ ਸ਼ੁੱਕਰਵਾਰ ਸ਼ਾਮ ਨੂੰ ਕਾਜ਼ੀਰੰਗਾ ਪਹੁੰਚੇ ਸਨ। ਪ੍ਰਧਾਨ ਮੰਤਰੀ ਮੋਦੀ ਦੁਪਹਿਰ ਨੂੰ ਜੋਰਹਾਟ ਪਰਤਣਗੇ ਅਤੇ ਮਹਾਨ ਅਹੋਮ ਕਮਾਂਡਰ ਲਚਿਤ ਬੋਰਫੁਕਨ ਦੀ 125 ਫੁੱਟ ਉੱਚੀ ਮੂਰਤੀ 'ਸਟੈਚੂ ਆਫ ਵੈਲਰ' ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ- 102 ਸਾਲਾ ਔਰਤ ਨੇ ਪਹਾੜੀ ਦੀ ਕੀਤੀ ਮੁਸ਼ਕਲ ਯਾਤਰਾ, PM ਮੋਦੀ ਦੇ ਤੀਜੇ ਕਾਰਜਕਾਲ ਲਈ ਕੀਤੀ ਪ੍ਰਾਰਥਨਾ
ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਫਿਰ ਜੋਰਹਾਟ ਦੇ ਮੇਲੇਂਗ ਮੇਟੇਲੀ ਪੋਥਰ ਦਾ ਦੌਰਾ ਕਰਨਗੇ, ਜਿੱਥੇ ਉਹ ਲਗਭਗ 18,000 ਕਰੋੜ ਰੁਪਏ ਦੇ ਕੇਂਦਰੀ ਅਤੇ ਰਾਜ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਇਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ ਅਤੇ ਇਸ ਤੋਂ ਬਾਅਦ ਉਹ ਪੱਛਮੀ ਬੰਗਾਲ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ : ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਬਾਰਾਤ ਆਉਣ ਤੋਂ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ