ਤਾਮਿਲਨਾਡੂ ਬੱਸ ਹਾਦਸਾ: PM ਮੋਦੀ ਨੇ ਲੋਕਾਂ ਦੀ ਮੌਤ ''ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

10/01/2023 1:50:43 PM

ਚੇਨਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤਾਮਿਲਨਾਡੂ ਦੇ ਨੀਲਗਿਰੀ 'ਚ ਬੱਸ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਤਾਮਿਲਨਾਡੂ ਦੇ ਨੀਲਗਿਰੀ ਪਹਾੜੀ ਜ਼ਿਲੇ 'ਚ ਸ਼ਨੀਵਾਰ ਨੂੰ ਟੂਰਿਸਟ ਬੱਸ ਦੇ ਖੱਡ 'ਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, ਘੱਟੋ-ਘੱਟ 8 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਲਿਖਿਆ, ''ਮੈਂ ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ 'ਚ ਕੁਨੂਰ ਨੇੜੇ ਬੱਸ ਹਾਦਸੇ 'ਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਮੇਰੀ ਹਮਦਰਦੀ ਦੁਖੀ ਪਰਿਵਾਰ ਨਾਲ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ-  ਪ੍ਰਦੂਸ਼ਣ 'ਤੇ 'ਨਕੇਲ', ਦਿੱਲੀ 'ਚ ਅੱਜ ਤੋਂ GRAP ਲਾਗੂ, ਜਾਣੋ ਕਿਹੜੀਆਂ ਚੀਜ਼ਾਂ 'ਤੇ ਲੱਗੀ ਪਾਬੰਦੀ

ਦੱਸ ਦੇਈਏ ਕਿ ਸ਼ਨੀਵਾਰ ਨੂੰ ਤੇਨਕਾਸੀ ਜਾ ਰਹੀ ਇਕ ਟੂਰਿਸਟ ਬੱਸ ਖੱਡ 'ਚ ਡਿੱਗ ਗਈ, ਜਿਸ ਕਾਰਨ ਅੱਠ ਯਾਤਰੀਆਂ ਦੀ ਮੌਤ ਹੋ ਗਈ। ਬੱਸ ਡਰਾਈਵਰ ਨੇ ਗੱਡੀ 'ਤੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਬੱਸ ਖੱਡ 'ਚ ਜਾ ਡਿੱਗੀ। ਐਤਵਾਰ ਨੂੰ ਇਕ ਹੋਰ ਔਰਤ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9 ਹੋ ਗਈ ਹੈ। ਪੀੜਤ ਇਸ ਪਹਾੜੀ ਜ਼ਿਲ੍ਹੇ ਦਾ ਦੌਰਾ ਕਰਨ ਆਏ ਸਨ ਅਤੇ ਘਰ ਪਰਤ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu