PM ਮੋਦੀ ਨੇ ਜੰਮੂ ਸੜਕ ਹਾਦਸੇ ''ਚ ਲੋਕਾਂ ਦੀ ਮੌਤ ''ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

Wednesday, May 31, 2023 - 02:18 PM (IST)

PM ਮੋਦੀ ਨੇ ਜੰਮੂ ਸੜਕ ਹਾਦਸੇ ''ਚ ਲੋਕਾਂ ਦੀ ਮੌਤ ''ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ 'ਚ ਮੰਗਲਵਾਰ ਨੂੰ ਇਕ ਸੜਕ ਹਾਦਸੇ 'ਚ ਹੋਈ ਲੋਕਾਂ ਦੀ ਮੌਤ 'ਤੇ ਬੁੱਧਵਾਰ ਨੂੰ ਸੋਗ ਜਤਾਇਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਜੰਮੂ ਜ਼ਿਲ੍ਹੇ 'ਚ ਮੰਗਲਵਾਰ ਨੂੰ ਵੈਸ਼ਣੋ ਦੇਵੀ ਜਾ ਰਹੀ ਇਕ ਬੱਸ ਦੇ ਪੁਲ ਦੀ 'ਰੇਲਿੰਗ' ਨਾਲ ਟਕਰਾਉਣ ਤੋਂ ਬਾਅਦ ਖੱਡ 'ਚ ਡਿੱਗਣ ਕਾਰਨ 10 ਤੀਰਥ ਯਾਤਰੀਆਂ ਦੀ ਮੌਤ ਹੋ ਗਈ ਅਤੇ 66 ਹੋਰ ਲੋਕ ਜ਼ਖ਼ਮੀ ਹੋ ਗਏ। ਬੱਸ ਅੰਮ੍ਰਿਤਸਰ ਤੋਂ ਕੱਟੜਾ ਜਾ ਰਹੀ ਸੀ, ਉਦੋਂ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸਵੇਰੇ 6.30 ਵਜੇ ਤੋਂ 7 ਵਜੇ ਦਰਮਿਆਨ ਝੱਜਰ ਕੋਟਲੀ ਇਲਾਕੇ 'ਚ ਇਹ ਹਾਦਸਾ ਵਾਪਰਿਆ।

PunjabKesari

ਕੱਟੜਾ, ਤ੍ਰਿਕੁਟਾ ਪਹਾੜੀਆਂ ਦੇ ਉੱਪਰ ਸਥਿਤ ਪ੍ਰਸਿੱਧ ਵੈਸ਼ਣੋ ਦੇਵੀ ਤੀਰਥ ਸਥਾਨ ਲਈ ਆਧਾਰ ਕੈਂਪ ਹਨ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ ਜਾਰੀ ਇਕ ਟਵੀਟ 'ਚ ਕਿਹਾ ਗਿਆ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ 'ਚ ਬੱਸ ਹਾਦਸੇ 'ਚ ਹੋਈਆਂ ਮੌਤਾਂ 'ਤੇ ਦੁੱਖ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।


author

DIsha

Content Editor

Related News