PM ਮੋਦੀ ਨੇ ਮਿਰਜਾਪੁਰ ਸੜਕ ਹਾਦਸੇ ''ਚ ਲੋਕਾਂ ਦੀ ਮੌਤ ''ਤੇ ਜਤਾਇਆ ਸੋਗ
Friday, Oct 04, 2024 - 10:47 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿਚ ਹੋਏ ਸੜਕ ਹਾਦਸੇ ਵਿਚ ਲੋਕਾਂ ਦੀ ਮੌਤ ਨੂੰ ਬੇਹੱਦ ਦਰਦਨਾਕ ਦੱਸਦੇ ਹੋਏ ਕਿਹਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿਚ ਸਥਾਨਕ ਪ੍ਰਸ਼ਾਸਨ ਸਾਰੇ ਪੀੜਤਾਂ ਦੀ ਸੰਭਵ ਮਦਦ 'ਚ ਜੁਟਿਆ ਹੈ। ਮਿਰਜ਼ਾਪੁਰ ਜ਼ਿਲ੍ਹੇ 'ਚ ਦੇਰ ਰਾਤ ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਟੱਕਰ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਮਿਰਜ਼ਾਪੁਰ-ਵਾਰਾਨਸੀ ਸਰਹੱਦ 'ਤੇ ਕਛਵਾਂ ਅਤੇ ਮਿਰਜ਼ਾਮੁਰਾਦ ਦੇ ਵਿਚਕਾਰ ਜੀਟੀ ਰੋਡ 'ਤੇ ਦੇਰ ਰਾਤ ਕਰੀਬ 1 ਵਜੇ ਦੇ ਕਰੀਬ ਵਾਪਰਿਆ।
ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ 'ਚ ਹੋਇਆ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਇਸ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ।'' ਉਨ੍ਹਾਂ ਕਿਹਾ,''ਪਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਣ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ 'ਚ ਲੱਗਾ ਹੋਇਆ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8