ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਕੱਥਕ ਡਾਂਸਰ ਬਿਰਜੂ ਮਹਾਰਾਜ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ

01/17/2022 12:12:27 PM

ਨੈਸ਼ਨਲ ਡੈਸਕ– ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਪਦਮ ਵਿਭੂਸ਼ਣ ਨਾਲ ਸਨਮਾਨਿਤ 83 ਸਾਲਾ ਬਿਰਜੂ ਮਹਾਰਾਜ ਨੇ ਐਤਵਾਰ ਰਾਤ ਨੂੰ ਆਖਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਥਕ ਡਾਂਸਰ ਬਿਰਜੂ ਮਹਾਰਾਜ ਜੇ ਦਿਹਾਂਤ ’ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜਾਣਾ ਪੂਰੇ ਕਲਾ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਹਾਰਾਜ ਜੀ ਦੇ ਤੌਰ ’ਤੇ ਮਸ਼ਹੂਰ ਬ੍ਰਿਜ ਮੋਹਨ ਮਿਸ਼ਰਾ ਨੂੰ ਆਮਤੌਰ ’ਤੇ ਲੋਕ ਬਿਰਜੂ ਮਹਾਰਾਜ ਕਹਿੰਦੇ ਸਨ। 

 

ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਕਰਕੇ ਕਿਹਾ, ‘ਭਾਰਤੀ ਡਾਂਸ ਕਲਾ ਨੂੰ ਦੁਨੀਆ ਭਰ ’ਚ ਪਛਾਣ ਦਿਵਾਉਣ ਵਾਲੇ ਪੰਡਿਤ ਬਿਰਜੂ ਮਹਾਰਾਜ ਦੀ ਦੇ ਦਿਹਾਂਤ ਨਾਲ ਬੇਹੱਦ ਦੁਖੀ ਹਾਂ। ਉਨ੍ਹਾਂ ਦਾ ਜਾਣਾ ਪੂਰੇ ਕਲਾ ਜਗਤ ਲਈ ਇਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ’ਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹੈ।’ ਭਾਰਦ ਦੇ ਮਸ਼ਹੂਰ ਕਲਾਕਾਰਾਂ ’ਚੋਂ ਇਕ, ਕੱਥਕ ਡਾਂਸਰ ਗੁਰਦੇ ਦੀ ਬੀਮਾਰੀ ਨਾਲ ਪੀੜਤ ਸਨ ਅਤੇ ‘ਡਾਇਲਿਸਿਸ’ ’ਤੇ ਸਨ।

Rakesh

This news is Content Editor Rakesh