PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨੂੰ ਦੱਸਿਆ ਨਿੱਜੀ ਘਾਟਾ, ਕਿਹਾ - ''ਉਨ੍ਹਾਂ ਤੋਂ ਬਹੁਤ ਕੁੱਝ ਸਿੱਖਿਆ''

04/26/2023 5:20:44 AM

ਨੈਸ਼ਨਲ ਡੈਸਕ: ਪੰਜਾਬ ਦੀ ਸਿਆਸਤ ਦੇ 'ਬਾਬਾ ਬੋਹੜ' ਪ੍ਰਕਾਸ਼ ਸਿੰਘ ਬਾਦਲ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ 95 ਸਾਲ ਦੀ ਉਮਰ ’ਚ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖ਼ਰੀ ਸਾਹ ਲਏ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਨਾਲ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨਾਲ ਪੁਰਾਣੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਟਵੀਟ ਕੀਤਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਰਾਸ਼ਟਰਪਤੀ ਮੁਰਮੂ, PM ਮੋਦੀ, CM ਮਾਨ ਸਣੇ ਕਈ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਘਾਟਾ ਹੈ। ਪ੍ਰਧਾਨ ਮੰਤਰੀ ਨੇ ਲਿਖਿਆ ਕਿ ਮੈਂ ਉਨ੍ਹਾਂ ਨਾਲ ਕਈ ਵਾਰ ਗੱਲਬਾਤ ਕੀਤੀ ਤੇ ਬਹੁਤ ਕੁੱਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਬ ਦੀ ਗੱਲਬਾਤ ਤੋਂ ਸਿਆਣਪ ਸਾਫ਼ ਦਿਖਾਈ ਦਿੰਦੀ ਸੀ। ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤੀ ਰਾਜਨੀਤੀ ਦੀ ਵਿਸ਼ਾਲ ਸ਼ਖਸੀਅਤ ਦੱਸਦਿਆਂ ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨਾਜ਼ੁਕ ਸਮਿਆਂ ਵਿਚ ਰਾਜ ਦੀ ਅਗਵਾਈ ਕੀਤੀ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਰਾਜਨੀਤਕ ਸਫਰ 'ਤੇ ਇਕ ਝਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇਕ ਵਿਸ਼ਾਲ ਸ਼ਖਸੀਅਤ, ਅਤੇ ਇਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਰਾਜ ਦੀ ਅਗਵਾਈ ਕੀਤੀ। ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਬਹੁਤ ਕੁਝ ਸਿੱਖਿਆ ਹੈ।"

PunjabKesari

"ਮੈਨੂੰ ਸਾਡੇ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਦਿਖਾਈ ਦਿੰਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News