PM ਮੋਦੀ ਨੇ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ

01/14/2023 1:51:32 PM

ਨਵੀਂ ਦਿੱਲੀ-  ਪਾਰਟੀ ਆਗੂ ਅਤੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਸ਼ਨੀਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ। ਉਹ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਹ 76 ਸਾਲ ਦੇ ਸਨ। ਸੰਤੋਖ ਚੌਧਰੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ, ''ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਹਮਦਰਦੀ। ਓਮ ਸ਼ਾਂਤੀ।''

ਇਹ ਵੀ ਪੜ੍ਹੋ :  ਵੱਡੀ ਖ਼ਬਰ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ

PunjabKesari

ਓਧਰ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਦੋ ਵਾਰ ਸੰਸਦ ਮੈਂਬਰ ਰਹੇ ਚੌਧਰੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ 'ਚ ਫਿਲੌਰ 'ਚ ਹਿੱਸਾ ਲੈਂਦੇ ਸਮੇਂ ਬੇਹੋਸ਼ ਹੋ ਗਏ ਸਨ। ਉਨ੍ਹਾਂ ਦੇ ਦਿਹਾਂਤ ਕਾਰਨ 'ਭਾਰਤ ਜੋੜੋ ਯਾਤਰਾ' 24 ਘੰਟੇ ਲਈ ਮੁਅੱਤਲ ਰਹੇਗੀ। ਇਹ ਯਾਤਰਾ ਭਲਕੇ ਬਾਅਦ ਦੁਪਹਿਰ ਖਾਲਸਾ ਕਾਲਜ ਗਰਾਊਂਡ ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਰਾਹੁਲ-ਪ੍ਰਿਯੰਕਾ ਸਮੇਤ ਕਾਂਗਰਸ ਆਗੂਆਂ ਨੇ ਸੰਤੋਖ ਚੌਧਰੀ ਦੇ ਦਿਹਾਂਤ 'ਤੇ ਜਤਾਇਆ ਦੁੱਖ


Tanu

Content Editor

Related News