ਕੁੱਲੂ ਬੱਸ ਹਾਦਸਾ; PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

Monday, Jul 04, 2022 - 11:48 AM (IST)

ਕੁੱਲੂ ਬੱਸ ਹਾਦਸਾ; PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਨਵੀਂ ਦਿੱਲੀ–  ਹਿਮਾਚਲ ਪ੍ਰਦੇਸ਼ ਦੇ ਕੁੱਲੂ ’ਚ ਅੱਜ ਯਾਨੀ ਕਿ ਸੋਮਵਾਰ ਸਵੇਰੇ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ 16 ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ’ਚ ਇਸ ਭਿਆਨਕ ਵਾਪਰੇ ਬੱਸ ਹਾਦਸੇ ਨੂੰ ਲੈ ਕੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ।

ਇਹ ਵੀ ਪੜ੍ਹੋ- ਹਿਮਾਚਲ ਪ੍ਰਦੇਸ਼ : ਕੁੱਲੂ 'ਚ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਸਮੇਤ 16 ਦੀ ਮੌਤ

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਟਵੀਟ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਹਿਮਾਚਲ ਪ੍ਰਦੇਸ਼ ਦੇ ਕੁੱਲੂ ’ਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁਖ਼ਦ ਘੜੀ ’ਚ ਮੇਰੀ ਹਮਦਰਦੀ ਮ੍ਰਿਤਕ ਪਰਿਵਾਰਾਂ ਨਾਲ ਹੈ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਉਮੀਦ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵਵ ਮਦਦ ਪ੍ਰਦਾਨ ਕਰ ਰਿਹਾ ਹੈ।’’ ਪ੍ਰਧਾਨ ਮੰਤਰੀ ਨੇ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। 

PunjabKesari

ਦੱਸਣਯੋਗ ਹੈ ਕਿ ਕੁੱਲੂ ’ਚ ਅੱਜ ਸਵੇਰੇ ਇਕ ਯਾਤਰੀ ਬੱਸ ਡੂੰਘੀ ਖੱਡ ’ਚ ਡਿੱਗ ਗਈ। ਕੁੱਲੂ ਜ਼ਿਲ੍ਹਾ ਦੇ ਸੈਂਜ ’ਚ ਜਾਂਗਲਾ ਪਿੰਡ ਨੇੜੇ ਬੱਸ 200 ਮੀਟਰ ਡੂੰਘੀ ਖੱਡ ’ਚ ਡਿੱਗ ਗਈ। ਜਿਸ ਕਾਰਨ 16 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਫ਼ਿਲਹਾਲ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਭਗਤ ਬੋਲੇ- ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਏ ਰਾਮ ਰਹੀਮ ਨਕਲੀ


author

Tanu

Content Editor

Related News