ਵੈਸ਼ਾਲੀ ਕਿਸ਼ਤੀ ਹਾਦਸੇ ''ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
Wednesday, Oct 14, 2026 - 08:53 AM (IST)
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ 'ਚ ਕਿਸ਼ਤੀ ਪਲਟਣ ਦੀ ਘਟਨਾ 'ਚ ਹੋਈਆਂ ਮੌਤਾਂ ਦਾ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰਾਹਤ ਫੰਡ 'ਚੋਂ 2 ਲੱਖ ਰੁਪਏ ਗੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਘਟਨਾ 'ਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਮਿਲਣਗੇ। ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ 'ਚ, ਸ਼੍ਰੀ ਮੋਦੀ ਨੇ ਕਿਹਾ, "ਬਿਹਾਰ ਦੇ ਵੈਸ਼ਾਲੀ 'ਚ ਕਿਸ਼ਤੀ ਪਲਟਣ ਦੀ ਘਟਨਾ 'ਚ ਲੋਕਾਂ ਦੀਆਂ ਮੌਤਾਂ ਬਹੁਤ ਦੁਖਦਾਈ ਹੈ। ਇਸ ਔਖੇ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪੀੜਤਾਂ ਦੇ ਪਰਿਵਾਰਾਂ ਨਾਲ ਹਨ। ਮੈਂ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।''
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਇਸ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਆਸ ਪ੍ਰਗਟਾਈ। ਦੱਸ ਦਈਏ ਕਿ ਐਲਾਨੇ ਗਏ ਰਾਹਤ ਪੈਕੇਜ ਦੇ ਤਹਿਤ, ਘਟਨਾ 'ਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ₹200,000 ਪ੍ਰਾਪਤ ਹੋਣਗੇ, ਜਦੋਂ ਕਿ ਜ਼ਖਮੀਆਂ ਨੂੰ ₹50,000 ਪ੍ਰਾਪਤ ਹੋਣਗੇ। ਇਸ ਸਹਾਇਤਾ ਦਾ ਉਦੇਸ਼ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਅਤੇ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।
