ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ''ਤੇ PM ਮੋਦੀ ਨੇ ਪ੍ਰਗਟਾਇਆ ਦੁੱਖ

Tuesday, Jul 15, 2025 - 09:29 AM (IST)

ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ''ਤੇ PM ਮੋਦੀ ਨੇ ਪ੍ਰਗਟਾਇਆ ਦੁੱਖ

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। PM ਮੋਦੀ ਨੇ ਟਵੀਟ ਕਰ ਲਿਖਿਆ ਕਿ  ਫੌਜਾ ਸਿੰਘ ਜੀ ਆਪਣੇ ਵਿਲੱਖਣ ਵਿਅਕਤੀਤਵ ਤੇ ਤੰਦਰੁਸਤੀ ਦੇ ਇੱਕ ਬਹੁਤ ਹੀ ਮਹੱਤਵਪੂਰਨ ਵਿਸ਼ੇ 'ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਤਰੀਕੇ ਕਾਰਨ ਅਸਾਧਾਰਨ ਸਨ। ਉਹ ਇੱਕ ਸ਼ਾਨਦਾਰ ਦ੍ਰਿੜ ਇਰਾਦੇ ਵਾਲੇ ਇੱਕ ਬੇਮਿਸਾਲ ਐਥਲੀਟ ਸਨ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ।

ਜ਼ਿਕਰਯੋਗ ਹੈ ਕਿ ਫੌਜਾ ਸਿੰਘ 114 ਸਾਲ ਦੇ ਸਨ ਤੇ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਕਿਹਾ ਜਾਂਦਾ ਹੈ। ਉਹ ਜਲੰਧਰ ਦੇ ਬਿਆਸ ਪਿੰਡ ਰਹਿਣ ਵਾਲੇ ਸਨ ਤੇ ਬੀਤੀ ਰਾਤ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਫੌਜਾ ਸਿੰਘ 89 ਸਾਲਾਂ ਦੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਬੱਚੇ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਅਤੇ ਉਹ ਤਣਾਅ ਵਿਚ ਰਹਿਣ ਲੱਗ ਪਏ। ਉਦੋਂ ਤੋਂ ਹੀ ਉਨ੍ਹਾਂ ਨੇ ਮੈਰਾਥਨ ਦੌੜਨ ਦਾ ਫ਼ੈਸਲਾ ਕੀਤਾ ਤੇ ਕਈ ਖ਼ਿਤਾਬ ਵੀ ਜਿੱਤੇ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News