ਸਟੀਲ ਪਲਾਂਟ ਹਾਦਸਾ: PM ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
Monday, Jun 08, 2026 - 08:51 PM (IST)
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਸਟੀਲ ਪਲਾਂਟ 'ਚ ਵਾਪਰੇ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ ਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ''ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਹੋਈ ਦੁਰਘਟਨਾ ਤੋਂ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ। ਸਥਾਨਕ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
Saddened by the mishap at the Visakhapatnam Steel Plant. Condolences to those who have lost their loved ones. Praying that the injured recover at the earliest. The local authorities are providing all possible assistance to those affected.
— PMO India (@PMOIndia) June 8, 2026
An ex-gratia of Rs. 2 lakh from PMNRF…
ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ ਕਿ ਸਥਾਨਕ ਪ੍ਰਸ਼ਾਸਨ ਤੇ ਅਧਿਕਾਰੀ ਹਾਦਸੇ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਟੀਲ ਪਲਾਂਟ ਵਿੱਚ ਵਾਪਰੇ ਇਸ ਭਿਆਨਕ ਹਾਦਸੇ ਕਾਰਨ ਕਈ ਪਰਿਵਾਰਾਂ ਨੇ ਆਪਣੇ ਮੈਂਬਰਾਂ ਨੂੰ ਗੁਆ ਦਿੱਤਾ ਹੈ ਅਤੇ ਕਈ ਮਜ਼ਦੂਰ ਜ਼ਖਮੀ ਹਾਲਤ ਵਿੱਚ ਇਲਾਜ ਅਧੀਨ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
