PM ਮੋਦੀ ਨੇ ਅਮਰਨਾਥ ਹਾਦਸੇ 'ਤੇ ਜਤਾਇਆ ਦੁੱਖ, ਉਪ ਰਾਜਪਾਲ ਮਨੋਜ ਸਿਨਹਾ ਨੇ ਲਿਆ ਸਥਿਤੀ ਦਾ ਜਾਇਜ਼ਾ

07/08/2022 9:36:53 PM

ਨੈਸ਼ਨਲ ਡੈਸਕ : ਅੱਜ ਪਹਿਲਗਾਮ 'ਚ ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ। ਬੱਦਲ ਫਟਣ ਕਾਰਨ ਇਲਾਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਦੂਜੇ ਪਾਸੇ ਪੀ.ਐੱਮ. ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪੀ.ਐੱਮ. ਨੇ ਟਵੀਟ ਕਰਕੇ ਕਿਹਾ, ''ਅਮਰਨਾਥ ਗੁਫਾ ਦੇ ਹਾਦਸੇ ਤੋਂ ਦੁਖੀ ਹਾਂ। ਉਪ ਰਾਜਪਾਲ ਮਨੋਜ ਸਿਨਹਾ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ।''

ਖ਼ਬਰ ਇਹ ਵੀ : ਨਹਿਰ 'ਚ ਕਾਰ ਡਿੱਗਣ ਨਾਲ 9 ਪੰਜਾਬੀਆਂ ਦੀ ਮੌਤ, ਉਥੇ ਜਾਪਾਨ ਦੇ ਸਾਬਕਾ PM ਨੂੰ ਮਾਰੀ ਗੋਲੀ, ਪੜ੍ਹੋ TOP 10

Mukesh

This news is Content Editor Mukesh