PM ਮੋਦੀ ਨੇ ਜਲਗਾਓਂ ਰੇਲ ਹਾਦਸੇ ''ਚ ਲੋਕਾਂ ਦੀ ਮੌਤ ''ਤੇ ਜਤਾਇਆ ਦੁੱਖ
Thursday, Jan 23, 2025 - 01:17 AM (IST)

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਮਹਾਰਾਸ਼ਟਰ ਦੇ ਜਲਗਾਓਂ 'ਚ ਰੇਲ ਗੱਡੀ ਦੀ ਲਪੇਟ 'ਚ ਆਉਣ 'ਤੇ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ 'ਚ ਬੁੱਧਵਾਰ ਸ਼ਾਮ ਨੂੰ ਕੁਝ ਯਾਤਰੀ ਜੋ ਰੇਲ ਗੱਡੀ 'ਚ ਅੱਗ ਲੱਗਣ ਦੀ ਅਫਵਾਹ ਤੋਂ ਬਾਅਦ ਪਟੜੀ 'ਤੇ ਉਤਰੇ ਸਨ, ਨੂੰ ਨਜ਼ਦੀਕੀ ਪਟੜੀ 'ਤੇ ਉਲਟ ਦਿਸ਼ਾ ਤੋਂ ਆ ਰਹੀ ਇਕ ਹੋਰ ਟਰੇਨ ਨੇ ਟੱਕਰ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 12 ਯਾਤਰੀਆਂ ਦੀ ਮੌਤ ਹੋ ਗਈ ਹੈ।
ਪੁਲਸ ਦੇ ਵਿਸ਼ੇਸ਼ ਇੰਸਪੈਕਟਰ ਜਨਰਲ ਦੱਤਾਤ੍ਰੇਯ ਕਰਾਲੇ ਨੇ ਦੱਸਿਆ ਕਿ 12 ਲਾਸ਼ਾਂ ਨੂੰ ਨੇੜਲੇ ਸਿਵਲ ਹਸਪਤਾਲ ਭੇਜਿਆ ਗਿਆ ਹੈ, ਜਦੋਂਕਿ 6 ਤੋਂ 7 ਲੋਕ ਜ਼ਖਮੀ ਹਨ। ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, ''ਮਹਾਰਾਸ਼ਟਰ ਦੇ ਜਲਗਾਓਂ 'ਚ ਰੇਲ ਪਟੜੀਆਂ 'ਤੇ ਵਾਪਰੇ ਦਰਦਨਾਕ ਹਾਦਸੇ ਤੋਂ ਦੁਖੀ ਹਾਂ। ਮੈਂ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।''
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਤੋਂ ਮਹਾਕੁੰਭ ਤੱਕ Railway ਨੇ ਸ਼ੁਰੂ ਕੀਤੀਆਂ 3 ਡਾਇਰੈਕਟ ਟ੍ਰੇਨਾਂ, Timing ਲਈ ਪੜ੍ਹੋ ਪੂਰੀ ਖ਼ਬਰ
ਹਾਦਸੇ ਤੋਂ ਦੁਖੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਹਾਦਸੇ 'ਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਜਲਗਾਓਂ 'ਚ ਰੇਲਵੇ ਟ੍ਰੈਕ 'ਤੇ ਹੋਏ ਹਾਦਸੇ 'ਚ ਕਈ ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਬੇਹੱਦ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਸਾਰੇ ਜ਼ਖਮੀ ਯਾਤਰੀ ਜਲਦੀ ਠੀਕ ਹੋ ਜਾਣ।
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਪ੍ਰਗਟਾਇਆ ਦੁੱਖ
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਜਲਗਾਓਂ ਰੇਲ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਰੇਲਵੇ ਬੋਰਡ ਦੇ ਮੁਖੀ ਅਤੇ ਹੋਰ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਇਕੱਠੀ ਕੀਤੀ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਨੇ ਮ੍ਰਿਤਕਾਂ ਪ੍ਰਤੀ ਹਮਦਰਦੀ ਵੀ ਪ੍ਰਗਟਾਈ ਹੈ।
ਜਲਗਾਓਂ 'ਚ ਰੇਲ ਹਾਦਸਾ ਬੇਹੱਦ ਦੁਖਦ : ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਗੱਲ ਕੀਤੀ ਅਤੇ ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ 'ਚ ਹੋਏ ਰੇਲ ਹਾਦਸੇ ਬਾਰੇ ਜਾਣਕਾਰੀ ਲਈ। ਸ਼ਾਹ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮਹਾਰਾਸ਼ਟਰ ਦੇ ਜਲਗਾਓਂ 'ਚ ਹੋਇਆ ਰੇਲ ਹਾਦਸਾ ਬੇਹੱਦ ਦੁਖਦ ਹੈ। ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਗੱਲ ਕੀਤੀ ਅਤੇ ਹਾਦਸੇ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਜ਼ਖਮੀਆਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਅਨੰਤ ਸਿੰਘ ਦੇ ਸਮਰਥਕਾਂ ਤੇ ਸੋਨੂੰ-ਮੋਨੂੰ ਗੈਂਗ ਵਿਚਾਲੇ ਫਾਇਰਿੰਗ, ਇਲਾਕੇ 'ਚ ਤਣਾਅ ਦਾ ਮਾਹੌਲ
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਪ੍ਰਗਟਾਇਆ ਦੁੱਖ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਜਲਗਾਓਂ 'ਚ ਰੇਲਵੇ ਟ੍ਰੈਕ 'ਤੇ ਹੋਏ ਹਾਦਸੇ 'ਚ ਕਈ ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਬੇਹੱਦ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8