PM ਮੋਦੀ ਨੇ ਐੱਸ. ਐੱਮ. ਕ੍ਰਿਸ਼ਨਾ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ
Tuesday, Dec 10, 2024 - 10:20 AM (IST)
ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸ. ਐੱਮ. ਕ੍ਰਿਸ਼ਨਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਇਕ ਅਸਾਧਾਰਨ ਨੇਤਾ ਸਨ ਜਿਨ੍ਹਾਂ ਦਾ ਹਰ ਵਰਗ ਦੇ ਲੋਕ ਸਤਿਕਾਰ ਕਰਦੇ ਸਨ।
ਕ੍ਰਿਸ਼ਨਾ ਦੀ ਮੰਗਲਵਾਰ ਸਵੇਰੇ ਬੈਂਗਲੁਰੂ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੌਤ ਹੋ ਗਈ ਸੀ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ 92 ਸਾਲਾ ਸੀਨੀਅਰ ਸਿਆਸਤਦਾਨ ਲੰਬੇ ਸਮੇਂ ਤੋਂ ਬੀਮਾਰ ਸਨ। ਮੋਦੀ ਨੇ ਐਕਸ 'ਤੇ ਪੋਸਟ ਕੀਤਾ, "ਸ਼੍ਰੀ ਐੱਸ. ਐੱਮ. ਕ੍ਰਿਸ਼ਨਾ ਇਕ ਅਸਾਧਾਰਨ ਨੇਤਾ ਸਨ, ਜਿਨ੍ਹਾਂ ਦੀ ਜ਼ਿੰਦਗੀ ਦੇ ਸਾਰੇ ਖੇਤਰਾਂ ਦੇ ਲੋਕ ਪ੍ਰਸ਼ੰਸਾ ਕਰਦੇ ਸਨ। ਉਨ੍ਹਾਂ ਨੇ ਹਮੇਸ਼ਾ ਦੂਜਿਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਅਣਥੱਕ ਕੰਮ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਖਾਸ ਕਰਕੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਧਿਆਨ ਦੇਣ ਲਈ ਬਹੁਤ ਯਾਦ ਕੀਤੇ ਜਾਂਦੇ ਹਨ।" ਐੱਸ. ਐੱਮ. ਕ੍ਰਿਸ਼ਨਾ ਇਕ ਉਤਸੁਕ ਪਾਠਕ ਅਤੇ ਚਿੰਤਕ ਵੀ ਸਨ, ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸਾਲਾਂ ਦੌਰਾਨ ਕ੍ਰਿਸ਼ਨਾ ਨਾਲ ਗੱਲਬਾਤ ਕਰਨ ਦੇ ਬਹੁਤ ਮੌਕੇ ਮਿਲੇ ਹਨ ਅਤੇ ਉਹ ਉਨ੍ਹਾਂ ਮੁਲਾਕਾਤਾਂ ਨੂੰ ਹਮੇਸ਼ਾ ਪਸੰਦ ਕਰਨਗੇ। ਉਨ੍ਹਾਂ ਕਿਹਾ, ''ਮੈਂ ਕ੍ਰਿਸ਼ਨਾ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ। ਓਮ ਸ਼ਾਂਤੀ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8