PM ਮੋਦੀ ਨੇ ਦਿੱਲੀ-ਦੇਹਰਾਦੂਨ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਵਿਖਾਈ ਹਰੀ ਝੰਡੀ
Thursday, May 25, 2023 - 12:37 PM (IST)
ਦੇਹਰਾਦੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਦੇਹਰਾਦੂਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਵੀਡੀਓ ਕਾਨਫਰੰਸ ਜ਼ਰੀਏ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਭਾਰਤ ਨੇ ਜਿਸ ਤਰ੍ਹਾਂ ਆਪਣੀ ਅਰਥਵਿਵਸਥਾ ਨੂੰ ਮਜ਼ਬੂਤ ਕੀਤਾ ਹੈ, ਉਸ ਦੀ ਦੁਨੀਆ ਸ਼ਲਾਘਾ ਕਰਦੀ ਹੈ। ਪ੍ਰਧਾਨ ਮੰਤਰੀ ਨੇ ਸੂਬੇ ਵਿਚ ਨਵੇਂ ਬਿਜਲੀਕਰਨ ਰੇਲ ਡਵੀਜਨਾਂ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਸਮਝਣ ਲਈ ਦੁਨੀਆ ਭਰ ਤੋਂ ਸੈਲਾਨੀ ਭਾਰਤ ਆਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ- 3 ਦੇਸ਼ਾਂ ਦੀ ਯਾਤਰਾ ਤੋਂ ਪਰਤਣ ਮਗਰੋਂ PM ਮੋਦੀ ਬੋਲੇ- ਹਰ ਪਲ ਦਾ ਇਸਤੇਮਾਲ ਦੇਸ਼ ਦੀ ਭਲਾਈ ਲਈ ਕੀਤਾ
ਉੱਤਰਾਖੰਡ ਲਈ ਇਹ ਬਹੁਤ ਵੱਡਾ ਮੌਕਾ ਹੈ। ਸਮਾਰੋਹ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਹੁਣੇ-ਹੁਣੇ ਤਿੰਨ ਦੇਸ਼ਾਂ ਦੀ ਯਾਤਰਾ ਤੋਂ ਪਰਤੇ ਹਨ। ਕਹਿ ਸਕਦੇ ਹਾਂ ਕਿ ਪੂਰੀ ਦੁਨੀਆ ਭਾਰਤ ਵੱਲ ਵੱਡੀ ਉਮੀਦ ਨਾਲ ਵੇਖ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਪਿਛਲੇ ਕੁਝ ਸਾਲਾਂ ਵਿਚ ਭਾਰਤ ਨੇ ਜਿਸ ਤਰ੍ਹਾਂ ਨਾਲ ਆਪਣੀ ਅਰਥਵਿਵਸਥਾ ਨੂੰ ਮਜ਼ਬੂਤ ਕੀਤਾ ਹੈ, ਉਸ ਦੀ ਦੁਨੀਆ ਸ਼ਲਾਘਾ ਕਰਦੀ ਹੈ। ਇੱਥੇ ਰੇਲਵੇ ਸਟੇਸ਼ਨ 'ਤੇ ਹੋਏ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਮੌਜੂਦ ਸਨ।
ਇਹ ਵੀ ਪੜ੍ਹੋ- ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਜੰਮੂ-ਕਸ਼ਮੀਰ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
ਇਹ ਟਰੇਨ ਹਫਤੇ ਦੇ 6 ਦਿਨ ਦੇਹਰਾਦੂਨ ਤੋਂ ਸਵੇਰੇ 7 ਵਜੇ ਚੱਲ ਕੇ 11.45 ਵਜੇ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ਪਹੁੰਚੇਗੀ। ਵੰਦੇ ਭਾਰਤ ਟਰੇਨ 28 ਮਈ ਨੂੰ ਸ਼ੁਰੂ ਹੋਵੇਗੀ। ਹਾਲ ਹੀ ਵਿਚ ਇਸ ਟਰੇਨ ਦਾ ਦੇਹਰਾਦੂਨ-ਦਿੱਲੀ ਵਿਚਾਲੇ ਸਫ਼ਲ ਟਰਾਇਲ ਕੀਤਾ ਗਿਆ ਸੀ। ਇਸ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਨਿਰਮਾਣ ਦੇਸ਼ ਵਿਚ ਕੀਤਾ ਗਿਆ ਅਤੇ ਇਹ 'ਕਵਚ' ਤਕਨੀਕ ਸਮੇਤ ਉੱਨਤ ਸੁਰੱਖਿਆ ਸਹੂਲਤਾਂ ਨਾਲ ਲੈੱਸ ਹੈ।