ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਨੂੰ PM ਮੋਦੀ ਨੇ ਵਿਖਾਈ ਹਰੀ ਝੰਡੀ

Saturday, Apr 08, 2023 - 01:12 PM (IST)

ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਨੂੰ PM ਮੋਦੀ ਨੇ ਵਿਖਾਈ ਹਰੀ ਝੰਡੀ

ਹੈਦਰਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਹੈਦਰਾਬਾਦ 'ਚ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਹੈਦਰਾਬਾਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸਿੰਕਦਰਾਬਾਦ ਰੇਲਵੇ ਸਟੇਸ਼ਨ 'ਤੇ ਇਸ ਟਰੇਨ ਨੂੰ ਹਰੀ ਝੰਡੀ ਵਿਖਾਈ। ਉਹ ਰੇਲਵੇ ਸਟੇਸ਼ਨ 'ਤੇ ਖੜ੍ਹੀ ਟਰੇਨ ਵਿਚ ਸਵਾਰ ਹੋਏ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। 

ਇਹ ਵੀ ਪੜ੍ਹੋ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ 'ਪਾਇਲਟ ਅਵਤਾਰ', ਸੁਖੋਈ-30 MKI ਲੜਾਕੂ ਜਹਾਜ਼ 'ਚ ਭਰੀ ਉੱਡਾਣ

ਇਸ ਟਰੇਨ ਦੇ ਸ਼ੁਰੂ ਹੋਣ ਨਾਲ ਤੇਲੰਗਾਨਾ ਦੇ ਸਿਕੰਦਰਾਬਦ ਅਤੇ ਗੁਆਂਢੀ ਸੂਬੇ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਸ਼ਹਿਰ ਵਿਚਾਲੇ ਯਾਤਰਾ ਦੇ ਸਮੇਂ 'ਚ ਕਰੀਬ ਸਾਢੇ 3 ਘੰਟੇ ਦੀ ਕਮੀ ਆਵੇਗੀ, ਜਿਸ ਨਾਲ ਵਿਸ਼ੇਸ਼ ਰੂਪ ਨਾਲ ਯਾਤਰੀਆਂ ਨੂੰ ਫਾਇਦਾ ਹੋਵੇਗਾ। 720 ਕਰੋੜ ਰੁਪਏ ਦੀ ਲਾਗਤ ਨਾਲ ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ 'ਚ ਵਿਸ਼ਵ-ਪੱਧਰੀ ਸਹੂਲਤਾਂ ਅਤੇ ਸੁੰਦਰਤਾ ਨਾਲ ਡਿਜ਼ਾਈਨ ਕੀਤੀ ਸਟੇਸ਼ਨ ਇਮਾਰਤ ਸ਼ਾਮਲ ਹੈ।

ਇਹ ਵੀ ਪੜ੍ਹੋ- ਇਕ ਪਲ 'ਚ ਤਿੰਨ ਭਰਾਵਾਂ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ, ਮਹੀਨੇ ਬਾਅਦ ਹੋਣਾ ਸੀ ਇਕ ਦਾ ਵਿਆਹ

ਪ੍ਰਧਾਨ ਮੰਤਰੀ ਮੋਦੀ ਨੇ 15 ਜਨਵਰੀ ਨੂੰ ਵੀਡੀਓ ਕਾਨਫਰੰਸ ਜ਼ਰੀਏ ਸਿਕੰਦਰਾਬਾਦ ਅਤੇ ਆਂਧਰਾ ਪ੍ਰਦੇਸ਼ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ, ਜੋ ਦੋਹਾਂ ਤੇਲੁਗੂ ਭਾਸ਼ੀ ਸੂਬਿਆਂ ਨੂੰ ਇਸ ਤਰ੍ਹਾਂ ਦੀ ਸੇਵਾ ਨਾਲ ਜੋੜਨ ਵਾਲੀ ਪਹਿਲੀ ਟਰੇਨ ਸੀ। ਇਸ ਮੌਕੇ ਤੇਲੰਗਾਨਾ ਦੀ ਰਾਜਪਾਲ ਤਮਿਲਿਸਾਈ, ਸੌਂਦਰਰਾਜਨ, ਰੇਲ ਮੰਤਰੀ ਅਸ਼ਵਨੀ ਵੈਸ਼ਣਵ, ਕੇਂਦਰੀ ਸੈਰ-ਸਪਾਟਾ ਮੰਤਰੀ ਜੀ. ਕਿਸ਼ਨ ਰੈੱਡੀ ਅਤੇ ਹੋਰ ਮੌਜੂਦ ਸਨ।


author

Tanu

Content Editor

Related News