ਹਿਮਾਚਲ ਨੂੰ PM ਮੋਦੀ ਦੀ ਸੌਗਾਤ, ਚੌਥੀ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ਨੂੰ ਵਿਖਾਈ ਹਰੀ ਝੰਡੀ

Thursday, Oct 13, 2022 - 10:46 AM (IST)

ਹਿਮਾਚਲ ਨੂੰ PM ਮੋਦੀ ਦੀ ਸੌਗਾਤ, ਚੌਥੀ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ਨੂੰ ਵਿਖਾਈ ਹਰੀ ਝੰਡੀ

ਊਨਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਰੇਲਵੇ ਸਟੇਸ਼ਨ ਤੋਂ ਦੇਸ਼ ਦੀ ਚੌਥੀ 'ਵੰਦੇ ਭਾਰਤ ਐਕਸਪ੍ਰੈਸ' ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟ੍ਰੇਨ ਹਿਮਾਚਲ ਪ੍ਰਦੇਸ਼ ਦੇ ਅੰਬ ਅੰਦੌਰਾ ਸਟੇਸ਼ਨ ਤੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲੇਗੀ। ਅਧਿਕਾਰੀਆਂ ਨੇ ਕਿਹਾ ਕਿ ਨਵੀਂ ਵੰਦੇ ਭਾਰਤ ਟਰੇਨ ਪਹਿਲਾਂ ਦੀ ਰੇਲਗੱਡੀ ਦੇ ਮੁਕਾਬਲੇ ਜ਼ਿਆਦਾ ਉੱਨਤ ਅਤੇ ਹਲਕੀ ਹੈ ਅਤੇ ਘੱਟ ਸਮੇਂ ਵਿੱਚ ਤੇਜ਼ ਰਫ਼ਤਾਰ ਨਾਲ ਚੱਲਣ ਦੇ ਸਮਰੱਥ ਹੈ।

ਇਹ ਵੀ ਪੜ੍ਹੋ- ਜੰਮੂ ’ਚ ਇਕ ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਲੋਕ ਪਾ ਸਕਣਗੇ ਵੋਟ, DC ਨੇ ਜਾਰੀ ਕੀਤੇ ਹੁਕਮ

PunjabKesari

ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿਚ 6 ਦਿਨ ਚੱਲੇਗੀ ਅਤੇ ਅੰਬਾਲਾ, ਚੰਡੀਗੜ੍ਹ, ਆਨੰਦਪੁਰ ਸਾਹਿਬ ਅਤੇ ਊਨਾ ਵਿਖੇ ਰੁਕੇਗੀ। ਇਹ ਸਿਰਫ 52 ਸਕਿੰਟਾਂ ’ਚ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਫੜ ਲੈਂਦੀ ਹੈ। ਇਸ ਟਰੇਨ ਦੀ ਸ਼ੁਰੂਆਤ ਖੇਤਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ’ਚ ਮਦਦ ਕਰੇਗੀ ਅਤੇ ਯਾਤਰਾ ਦਾ ਇਕ ਆਰਾਮਦਾਇਕ ਅਤੇ ਤੇਜ਼ ਮੋਡ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ- ‘ਆਧਾਰ ਕਾਰਡ’ ਨੂੰ ਲੈ ਕੇ ਜ਼ਰੂਰੀ ਖ਼ਬਰ, ਛੇਤੀ ਕਰ ਲਓ ਇਹ ਕੰਮ ਨਹੀਂ ਤਾਂ ਹੋਵੇਗੀ ਪਰੇਸ਼ਾਨੀ

ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਦੇ ਊਨਾ ਦੇ ਪੇਖੁਬੇਲਾ ਹੈਲੀਪੈਡ 'ਤੇ ਪਹੁੰਚਣ 'ਤੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਬਾਅਦ ਵਿਚ ਸੂਬੇ ਦੇ ਦੋ ਜ਼ਿਲ੍ਹਿਆਂ ਵਿਚ ਵੱਖ-ਵੱਖ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਊਨਾ ਅਤੇ ਚੰਬਾ ਜ਼ਿਲ੍ਹਿਆਂ ਵਿਚ ਦੋ ਜਨਤਕ ਸਭਾਵਾਂ ਨੂੰ ਸੰਬੋਧਨ ਕਰਨਗੇ। ਪਿਛਲੇ 5 ਸਾਲਾਂ ਵਿਚ ਪ੍ਰਧਾਨ ਮੰਤਰੀ ਦੀ ਹਿਮਾਚਲ ਪ੍ਰਦੇਸ਼ ਦੀ ਇਹ 9ਵੀਂ ਫੇਰੀ ਹੈ। ਪ੍ਰਧਾਨ ਮੰਤਰੀ ਸੂਬੇ ’ਚ ਲੱਗਭਗ 3,125 ਕਿਲੋਮੀਟਰ ਸੜਕਾਂ ਦੇ ਅਪਗ੍ਰੇਡ ਲਈ ਹਿਮਾਚਲ ਪ੍ਰਦੇਸ਼ ’ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤੀਜੇ ਪੜਾਅ ਦਾ ਵੀ ਸ਼ੁੱਭ ਆਰੰਭ ਕਰਨਗੇ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਚ ਇਸ ਸਾਲ ਦੇ ਅਖ਼ੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ- ਬੱਚੇ ਦੇ ਜਨਮ ਸਰਟੀਫ਼ਿਕੇਟ ਨੂੰ ਲੈ ਕੇ ਆਈ ਵੱਡੀ ਖ਼ਬਰ, ਹੁਣ ਮਾਪਿਆਂ ਦੀ ਮੁਸ਼ਕਲ ਹੋਵੇਗੀ ਆਸਾਨ


author

Tanu

Content Editor

Related News