PM ਮੋਦੀ ਨੇ ਗੁਜਰਾਤ ਨੂੰ ਦਿੱਤੀ ਵੱਡੀ ਸੌਗਾਤ, 34,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
Saturday, Sep 20, 2025 - 12:58 PM (IST)

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਅੱਜ ਆਪਣੇ ਦੌਰੇ ਦੀ ਸ਼ੁਰੂਆਤ ਭਾਵਨਗਰ 'ਚ ਇੱਕ ਸ਼ਾਨਦਾਰ ਰੋਡ ਸ਼ੋਅ ਨਾਲ ਕੀਤੀ, ਜਿਸ 'ਚ ਹਜ਼ਾਰਾਂ ਲੋਕ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਗਾਂਧੀ ਮੈਦਾਨ ਵਿਖੇ ₹34,200 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ "ਸਮੁੰਦਰ ਤੋਂ ਖੁਸ਼ਹਾਲੀ" ਵਰਗੀਆਂ ਯੋਜਨਾਵਾਂ ਸ਼ਾਮਲ ਹਨ।
ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਸਾਡਾ ਸੱਚਮੁੱਚ ਕੋਈ ਦੁਸ਼ਮਣ ਹੈ, ਤਾਂ ਉਹ ਹੈ ਦੂਜੇ ਦੇਸ਼ਾਂ 'ਤੇ ਸਾਡੀ ਨਿਰਭਰਤਾ।ਭਾਰਤ ਦੀਆਂ ਸਾਰੀਆਂ ਸਮੱਸਿਆਵਾਂ ਦਾ ਇੱਕੋ ਇੱਕ ਹੱਲ ਸਵੈ-ਨਿਰਭਰਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 50 ਸਾਲ ਪਹਿਲਾਂ ਦੇਸ਼ ਦਾ 40 ਪ੍ਰਤੀਸ਼ਤ ਵਪਾਰ ਭਾਰਤੀ-ਨਿਰਮਿਤ ਜਹਾਜ਼ਾਂ ਰਾਹੀਂ ਹੁੰਦਾ ਸੀ, ਜੋ ਹੁਣ ਘੱਟ ਕੇ ਪੰਜ ਪ੍ਰਤੀਸ਼ਤ ਰਹਿ ਗਿਆ ਹੈ।
ਖਬਰ ਅਪਡੇਟ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8