PM ਮੋਦੀ ਨੇ ਦੇਸ਼ ਭਰ ਦੇ ਨੌਜਵਾਨਾਂ ਨੂੰ ਦਿੱਤੀ ਵੱਡੀ ਸੌਗਾਤ, 62 ਹਜ਼ਾਰ ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਕੀਤਾ ਉਦਘਾਟਨ
Saturday, Oct 04, 2025 - 12:19 PM (IST)

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ਦੇ ਨੌਜਵਾਨਾਂ ਨੂੰ ਕਈ ਤੋਹਫ਼ੇ ਭੇਟ ਕੀਤੇ। ਦਿੱਲੀ 'ਚ ਆਯੋਜਿਤ ਕੌਸ਼ਲ ਕਨਵੋਕੇਸ਼ਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਭਰ ਦੇ ਆਈਟੀਆਈ ਟਾਪਰਾਂ ਨੂੰ ਸਨਮਾਨਿਤ ਕੀਤਾ। ਚੌਥੇ ਕੌਸ਼ਲ ਕਨਵੋਕੇਸ਼ਨ ਦੌਰਾਨ ਪੀਐੱਮ ਮੋਦੀ ਨੇ 62,000 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਇਹ ਯੁਵਾ-ਕੇਂਦ੍ਰਿਤ ਪ੍ਰੋਜੈਕਟ ਬਿਹਾਰ ਦੇ ਨੌਜਵਾਨਾਂ ਨੂੰ ਕਾਫ਼ੀ ਲਾਭ ਪਹੁੰਚਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ ਇਹ ਪ੍ਰੋਜੈਕਟ ਯੁਵਾ ਵਿਕਾਸ ਲਈ ਇੱਕ ਇਤਿਹਾਸਕ ਪਹਿਲ ਸਾਬਤ ਹੋਣਗੇ। ਦੇਸ਼ ਭਰ ਦੇ 200 ਆਈਟੀਆਈ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਨ੍ਹਾਂ 'ਚ ਬਿਹਾਰ ਦੇ 50 ਵਿਦਿਆਰਥੀ ਵੀ ਸ਼ਾਮਲ ਸਨ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦਿਆ ਕਿਹਾ ਕਿ ਕੁਝ ਸਾਲ ਪਹਿਲਾਂ, ਸਾਡੀ ਸਰਕਾਰ ਨੇ ਆਈਟੀਆਈ ਵਿਦਿਆਰਥੀਆਂ ਲਈ ਕਨਵੋਕੇਸ਼ਨ ਸਮਾਰੋਹਾਂ ਦੀ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਸੀ। ਅੱਜ, ਅਸੀਂ ਇਸ ਪਰੰਪਰਾ ਦੀ ਇੱਕ ਹੋਰ ਕਿਸ਼ਤ ਦੇਖ ਰਹੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਰੋਹ ਭਾਰਤ ਵੱਲੋਂ ਹੁਨਰਾਂ 'ਤੇ ਦਿੱਤੀ ਜਾਣ ਵਾਲੀ ਤਰਜੀਹ ਦਾ ਪ੍ਰਤੀਕ ਹੈ। ਅੱਜ, ਦੇਸ਼ ਭਰ ਦੇ ਨੌਜਵਾਨਾਂ ਲਈ ਦੋ ਪ੍ਰਮੁੱਖ ਸਿੱਖਿਆ ਅਤੇ ਹੁਨਰ ਵਿਕਾਸ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8