PM Modi ਨੇ ਕਾਸ਼ੀ ਵਾਸੀਆਂ ਨੂੰ ਦਿੱਤੀ ਸੌਗਾਤ, ਆਰਜੇ ਸ਼ੰਕਰਾ ਆਈ ਹਸਪਤਾਲ ਨੂੰ ਕੀਤਾ ਲੋਕ ਅਰਪਣ

Sunday, Oct 20, 2024 - 06:35 PM (IST)

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਇਕ ਦਿਨਾਂ ਦੌਰੇ 'ਤੇ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ ਆਰਜੇ ਸ਼ੰਕਰ ਆਈ ਹਸਪਤਾਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮੌਜੂਦਗੀ ਵਿਚ ਸ਼ੰਕਰ ਆਈ ਹਸਪਤਾਲ ਨੂੰ ਲੋਕ ਅਰਪਣ ਕੀਤਾ।

ਮੋਦੀ ਨੂੰ ਮਿਲਣ ਪੁੱਜੇ 300 ਬੱਸਾਂ ਵਿਚ ਲੋਕ
ਕਰੀਬ 300 ਲੋਕ ਬੱਸਾਂ ਰਾਹੀਂ ਆਰਜੇ ਸ਼ੰਕਰਾ ਹਸਪਤਾਲ ਵਿਚ ਪ੍ਰੋਗਰਾਮ 'ਚ ਪੁੱਜੇ ਸਨ। ਲੋਕਾਂ ਦੇ ਬੁੱਲ੍ਹਾਂ 'ਤੇ ਹਰ-ਹਰ ਮੋਦੀ ਦਾ ਨਾਅਰਾ ਸੀ। ਪੂਰੇ ਸਮਾਗਮ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਦੇ ਨਾਲ-ਨਾਲ ਭਾਜਪਾ ਵਰਕਰ ਮੌਜੂਦ ਹਨ। ਦੂਜੇ ਪਾਸੇ ਵਾਰਾਣਸੀ ਹਵਾਈ ਅੱਡੇ 'ਤੇ ਇਕ ਵੱਡਾ ਟੀਵੀ ਡਿਸਪਲੇਅ ਲਗਾਇਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦੀ ਲਾਈਵ ਕਵਰੇਜ ਦਿਖਾਈ ਜਾ ਰਹੀ ਹੈ।

PunjabKesari

ਪੀਐੱਮ ਨੇ ਕਾਂਚੀ ਦੇ ਸ਼ੰਕਰਾਚਾਰੀਆ ਨਾਲ ਕੀਤੀ ਮੁਲਾਕਾਤ 
ਪ੍ਰਧਾਨ ਮੰਤਰੀ ਮੋਦੀ ਇੱਥੇ ਆਰਜੇ ਸ਼ੰਕਰਾ ਆਈ ਹਸਪਤਾਲ ਵਿਚ ਦਾਖਲ ਹੋਏ ਜੋ ਕਿ ਕਾਂਚੀ ਮੱਠ ਵੱਲੋਂ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਕਾਂਚੀ ਦੇ ਸ਼ੰਕਰਾਚਾਰੀਆ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸਾਬਕਾ ਸ਼ੰਕਰਾਚਾਰੀਆ ਦੀ ਮੂਰਤੀ 'ਤੇ ਜਾ ਕੇ ਦਰਸ਼ਨ ਅਤੇ ਪੂਜਾ ਅਰਚਨਾ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਰਿਬਨ ਕੱਟ ਕੇ ਅੱਖਾਂ ਦੇ ਹਸਪਤਾਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇੱਥੇ ਆਯੋਜਿਤ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਇਸ ਦੌਰਾਨ ਰਾਜਪਾਲ ਆਨੰਦੀਬੇਨ ਪਟੇਲ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਪਤਵੰਤੇ ਮੌਜੂਦ ਸਨ।

30 ਹਜ਼ਾਰ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਦਾ ਰੱਖਿਆ ਟੀਚਾ
ਸੰਸਥਾ ਨਾਲ ਜੁੜੇ ਲੋਕਾਂ ਅਨੁਸਾਰ ਇਸ ਅੱਖਾਂ ਦੇ ਹਸਪਤਾਲ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ 20 ਜ਼ਿਲ੍ਹਿਆਂ ਦੇ ਨਾਲ-ਨਾਲ ਬਿਹਾਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਸਰਹੱਦੀ ਖੇਤਰਾਂ ਦੇ ਮਰੀਜ਼ਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕਾਂਚੀ ਮੱਠ ਦੁਆਰਾ ਚਲਾਇਆ ਜਾਣ ਵਾਲਾ ਇਹ ਦੇਸ਼ ਦਾ 14ਵਾਂ ਹਸਪਤਾਲ ਹੈ। ਸੰਸਥਾ ਦੇ ਲੋਕਾਂ ਅਨੁਸਾਰ ਇੱਥੇ ਹਰ ਸਾਲ 30 ਹਜ਼ਾਰ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਇੱਥੇ ਲਾਲ ਬਹਾਦੁਰ ਸ਼ਾਸਤਰੀ ਹਵਾਈ ਅੱਡੇ 'ਤੇ ਪਹੁੰਚੇ ਅਤੇ ਰਾਜਪਾਲ ਆਨੰਦੀਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News