ਪੀ. ਐੱਮ. ਮੋਦੀ ਨੇ ਮੁਲਾਇਮ ਸਿੰਘ ਯਾਦਵ ਨੂੰ ਫੋਨ ਕਰ ਕੇ ਦਿੱਤੀ ਜਨਮ ਦਿਨ ਦੀ ਵਧਾਈ

Sunday, Nov 22, 2020 - 05:14 PM (IST)

ਪੀ. ਐੱਮ. ਮੋਦੀ ਨੇ ਮੁਲਾਇਮ ਸਿੰਘ ਯਾਦਵ ਨੂੰ ਫੋਨ ਕਰ ਕੇ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ— ਸਮਾਜਵਾਦੀ ਪਾਰਟੀ (ਸਪਾ) ਦੇ ਦਿੱਗਜ਼ ਨੇਤਾ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅੱਜ ਆਪਣਾ 82ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਲਾਇਮ ਸਿੰਘ ਯਾਦਵ ਨੂੰ ਫੋਨ ਕਰ ਕੇ ਜਨਮ ਦਿਨ ਦੀ ਵਧਾਈ ਦਿੱਤੀ। ਇਹ ਜਾਣਕਾਰੀ ਖ਼ੁਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਦਿੱਤੀ।

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਵਿਚ ਲਿਖਿਆ- ਮੁਲਾਇਮ ਸਿੰਘ ਯਾਦਵ ਜੀ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਹ ਸਾਡੇ ਦੇਸ਼ ਦੇ ਸਭ ਤੋਂ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ 'ਚ ਇਕ ਹਨ, ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।
ਓਧਰ ਸਮਾਜਵਾਦੀ ਪਾਰਟੀ ਨੇ ਵੀ ਮੁਲਾਇਮ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ। ਪਾਰਟੀ ਨੇ ਕਿਹਾ ਕਿ ਨੇਤਾ ਜੀ ਦੇ ਆਸ਼ੀਰਵਾਦ ਤੋਂ ਅਸੀਂ ਸਾਰੇ ਇਕੱਠੇ ਮਿਲ ਕੇ ਸਮਾਜਿਕ ਨਿਆਂ ਦੇ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਸਮਾਜਵਾਦੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ। ਪਰਮਾਤਮਾ ਤੋਂ ਨੇਤਾ ਜੀ (ਮੁਲਾਇਮ) ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਪ੍ਰਾਰਥਨਾ।


author

Tanu

Content Editor

Related News