PM ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ ''ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Sunday, Oct 15, 2023 - 05:56 PM (IST)

PM ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ ''ਤੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਜੈਤੋ, (ਰਘੁਨੰਦਨ ਪਰਾਸ਼ਰ)- ਪ੍ਰਧਾਨ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰਦ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਾਂ ਦੁਰਗਾ ਨੂੰ ਹਰ ਕਿਸੇ ਦੀ ਜੀਵਨ 'ਚ ਸੁਖ, ਚੰਗੀ ਕਿਸਮਤ ਅਤੇ ਚੰਗੀ ਸਿਹਤ ਪ੍ਰਦਾਨ ਕਰਨ ਲਈ ਵੀ ਪ੍ਰਾਰਥਨਾ ਕੀਤੀ। ਨਰਿਤਿਆਂ ਦੇ ਪਹਿਲੇ ਦਿਨ ਪੀ.ਐੱਮ. ਮੋਦੀ ਨੇ ਮਾਂ ਸ਼ੈਲਪੁਤਰੀ ਦੇ ਚਰਨਾਂ ਵਿਚ ਮੱਥਾ ਟੇਕਿਆ। ਉਨ੍ਹਾਂ ਨੇ ਨਾਗਰਿਕਾਂ ਲਈ ਤਾਕਤ ਅਤੇ ਖੁਸ਼ਹਾਲੀ ਦੀ ਵੀ ਕਾਮਨਾ ਕੀਤੀ। 

PunjabKesari

PunjabKesari

ਆਪਣੀ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ 'ਦੇਸ਼ ਵਾਸੀਆਂ ਨੂੰ ਨਰਾਤਿਆਂ ਦੀਆਂ ਬਹੁਤ-ਬਹੁਤ ਮੁਬਾਰਕਾਂ। ਸ਼ਕਤੀ ਪ੍ਰਦਾਯਿਨੀ ਮਾਂ ਦੁਰਗਾ ਹਰ ਕਿਸੇ ਦੇ ਜੀਵਨ ਵਿਚ ਸੁਖ-ਖੁਸ਼ਹਾਲੀ, ਚੰਗੀ ਕਿਸਮਤ ਅਤੇ ਚੰਗੀ ਸਿਹਤ ਲੈ ਕੇ ਆਵੇ। ਜੈ ਮਾਤਾ ਦੀ!' 'ਨਰਾਤਿਆਂ ਦੇ ਪਹਿਲੇ ਦਿਨ ਮਾਂ ਸ਼ੈਲਪੁਤਰੀ ਦੇ ਚਰਨਾਂ ਵਿਚ ਲੱਖ-ਲੱਖ ਅਰਦਾਸਾਂ। ਉਨ੍ਹਾਂ ਅੱਗੇ ਅਰਦਾਸ ਹੈ ਕਿ ਉਹ ਦੇਸ਼ ਦੇ ਲੋਕਾਂ ਨੂੰ ਤਾਕਤ ਅਤੇ ਖੁਸ਼ਹਾਲੀ ਬਖਸ਼ਣ।'


author

Rakesh

Content Editor

Related News