ਦੁਸਹਿਰੇ ਮੌਕੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
Thursday, Oct 02, 2025 - 12:22 PM (IST)

ਨੈਸ਼ਨਲ ਡੈਸਕ- ਅੱਜ ਭਾਰਤ ਸਣੇ ਦੁਨੀਆ ਭਰ 'ਚ ਬੁਰਾਈ 'ਤੇ ਚੰਗਿਆਈ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਪੋਸਟ ਪਾ ਕੇ ਲਿਖਿਆ, ''ਵਿਜੈਦਸ਼ਮੀ ਬੁਰਾਈ 'ਤੇ ਸੱਚਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਮੇਰੀ ਕਾਮਨਾ ਹੈ ਕਿ ਇਸ ਪਵਿੱਤਰ ਮੌਕੇ ਹਰ ਕਿਸੇ ਨੂੰ ਹੌਂਸਲੇ, ਬੁੱਧੀ ਤੇ ਭਗਤੀ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਮਿਲੇ। ਦੇਸ਼ ਭਰ ਦੇ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਵਿਜੈ ਦਸ਼ਮੀ ਦੀਆਂ ਬਹੁਤ-ਬਹੁਤ ਵਧਾਈਆਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e