PM ਮੋਦੀ ਨੂੰ ਵਿਦੇਸ਼ਾਂ ਤੋਂ ਵੀ ਆ ਰਹੀਆਂ ਵਧਾਈਆਂ ! ਇਨ੍ਹਾਂ ਗਲੋਬਲ ਲੀਡਰਾਂ ਨੇ ਕਿਹਾ Congratulations

Wednesday, Jun 10, 2026 - 04:03 PM (IST)

PM ਮੋਦੀ ਨੂੰ ਵਿਦੇਸ਼ਾਂ ਤੋਂ ਵੀ ਆ ਰਹੀਆਂ ਵਧਾਈਆਂ ! ਇਨ੍ਹਾਂ ਗਲੋਬਲ ਲੀਡਰਾਂ ਨੇ ਕਿਹਾ Congratulations

ਇੰਟਰਨੈਸ਼ਨਲ ਡੈਸਕ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ 10 ਜੂਨ 2026 ਦਾ ਦਿਨ ਬੇਹੱਦ ਇਤਿਹਾਸਕ ਹੈ। ਇਸ ਦਿਨ ਉਹ ਦੇਸ਼ ਦੇ ਇਤਿਹਾਸ 'ਚ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣ ਗਏ ਹਨ। ਇਸ ਖ਼ਾਸ ਮੌਕੇ 'ਤੇ ਦੁਨੀਆ ਭਰ ਦੇ ਪ੍ਰਮੁੱਖ ਆਗੂਆਂ ਨੇ ਪੀ.ਐੱਮ. ਮੋਦੀ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਅਗਵਾਈ ਤੇ ਦੇਸ਼ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਕਾਰਜਕਾਲ ਦੇ ਲਗਾਤਾਰ 4,399 ਦਿਨ ਪੂਰੇ ਕਰਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਨਹਿਰੂ 1952 ਵਿੱਚ ਪਹਿਲੀ ਵਾਰ ਚੁਣੇ ਜਾਣ ਤੋਂ ਬਾਅਦ 27 ਮਈ 1964 (ਦਿਹਾਂਤ ਤੱਕ) ਲਗਾਤਾਰ 4,398 ਦਿਨ ਇਸ ਅਹੁਦੇ 'ਤੇ ਰਹੇ ਸਨ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕੁੱਲ ਕਾਰਜਕਾਲ 14 ਸਾਲ ਦਾ ਰਿਹਾ ਹੈ, ਪਰ ਉਨ੍ਹਾਂ ਦਾ ਕਾਰਜਕਾਲ ਨਿਰੰਤਰ ਨਹੀਂ ਸੀ।

ਨਰਿੰਦਰ ਮੋਦੀ ਨੇ ਪਹਿਲੀ ਵਾਰ 26 ਮਈ 2014 ਨੂੰ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਦਾ ਦੂਜਾ ਕਾਰਜਕਾਲ 30 ਮਈ 2019 ਨੂੰ ਹੋਰ ਵੱਡੇ ਬਹੁਮਤ ਨਾਲ ਸ਼ੁਰੂ ਹੋਇਆ ਅਤੇ 9 ਜੂਨ 2024 ਨੂੰ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਵਾਗਡੋਰ ਸੰਭਾਲੀ। ਇਸ ਇਤਿਹਾਸਕ ਮੌਕੇ ਦੁਨੀਆ ਭਰ ਦੇ ਕਈ ਦੇਸ਼ਾਂ ਦੇ ਆਗੂਆਂ ਨੇ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ- ਸਕਿਓਰਿਟੀ ਗਾਰਡ ਰਾਤੋ-ਰਾਤ ਬਣ ਗਿਆ ਕਰੋੜਪਤੀ ! ਖ਼ਬਰ ਪੜ੍ਹ ਤੁਸੀਂ ਵੀ ਕਹੋਗੇ- 'ਕਿਸਮਤ ਹੋਵੇ ਤਾਂ ਐਸੀ'

ਆਸਟ੍ਰੇਲੀਆ
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਨੇ ਪੀ.ਐੱਮ. ਮੋਦੀ ਨੂੰ ਇੱਕ ਸੱਚਾ ਆਗੂ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਅਰਥਵਿਵਸਥਾ ਅਤੇ ਵਿਸ਼ਵ ਪੱਧਰ 'ਤੇ ਦੇਸ਼ ਦੇ ਅਕਸ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।

ਇਟਲੀ
ਇਟਾਲੀਅਨ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਇਤਿਹਾਸਕ ਮੌਕੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਵਧਾਈਆਂ ਦਿੰਦਿਆਂ PM ਮੋਦੀ ਨਾਲ ਹੋਈ ਪਿਛਲੀ ਮੁਲਾਕਾਤ ਨੂੰ ਵੀ ਯਾਦ ਕੀਤਾ ਤੇ ਕਿਹਾ ਕਿ ਦੋਵੇਂ ਦੇਸ਼ ਆਪਸੀ ਸਹਿਯੋਗ ਨਾਲ ਨਾਗਰਿਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। 

ਮਲੇਸ਼ੀਆ
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਕਿਹਾ ਕਿ ਇਹ ਪ੍ਰਾਪਤੀ ਭਾਰਤ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਵਿੱਚ ਮੋਦੀ ਦੀ ਸਮਰਪਿਤ ਅਗਵਾਈ ਦਾ ਸਬੂਤ ਹੈ।

ਨਾਈਜੀਰੀਆ
ਨਾਈਜੀਰੀਅਨ ਰਾਸ਼ਟਰਪਤੀ ਬੋਲਾ ਅਹਿਮਦ ਟਿਨੂਬੂ ਨੇ ਪੀ.ਐੱਮ. ਮੋਦੀ ਨੂੰ ਆਪਣਾ ਇੱਕ ਭਰੋਸੇਮੰਦ ਦੋਸਤ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਅਗਵਾਈ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ।

ਮਾਲਦੀਵ
ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੇ ਇਸ ਨੂੰ ਇੱਕ ਇਤਿਹਾਸਕ ਮੀਲ ਪੱਥਰ ਦੱਸਿਆ ਅਤੇ ਕਿਹਾ ਕਿ ਮੋਦੀ ਦੀ ਅਗਵਾਈ ਵਿੱਚ ਭਾਰਤ-ਮਾਲਦੀਵ ਦੇ ਸਬੰਧ ਬਹੁਤ ਮਜ਼ਬੂਤ ਹੋਏ ਹਨ।

ਕੀਨੀਆ
ਕੀਨੀਆਈ ਰਾਸ਼ਟਰਪਤੀ ਵਿਲੀਅਮ ਸਮੋਈ ਰੂਟੋ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ 'ਚ ਲਗਾਤਾਰ ਤਿੰਨ ਵਾਰ ਜਨਤਾ ਦਾ ਵਿਸ਼ਵਾਸ ਜਿੱਤਣਾ ਅਤੇ ਇੱਕ ਸਾਧਾਰਨ ਪਿਛੋਕੜ ਤੋਂ ਉੱਠ ਕੇ ਇਸ ਮੁਕਾਮ 'ਤੇ ਪਹੁੰਚਣਾ ਮੋਦੀ ਦੀ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦਾ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ, ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮਰਾਪੇ ਅਤੇ ਤ੍ਰਿਨੀਦਾਦ ਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪਰਸਾਦ-ਬਿਸੇਸਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਇਤਿਹਾਸਕ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਸੀ।

ਇਹ ਵੀ ਪੜ੍ਹੋ- ਇਰਾਨ ਨੇ ਅਮਰੀਕਾ ਨਾਲ ਮੁੜ ਲਿਆ 'ਪੰਗਾ' ! ਜਾਰਡਨ, ਬਹਿਰੀਨ, ਕੁਵੈਤ ਸਣੇ 21 ਥਾਂਈਂ ਕਰ'ਤਾ ਹਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News