''''ਬੇਵਕਤੀ ਦਿਹਾਂਤ ਬਾਰੇ ਸੁਣ ਬੇਹੱਦ ਦੁੱਖ ਹੋਇਆ..!'''' PM ਮੋਦੀ ਨੇ ਦੁੱਖ ਜਤਾਉਂਦੇ ਹੋਏ ਅਜੀਤ ਪਵਾਰ ਨੂੰ ਦਿੱਤੀ ਸ਼ਰਧਾਂਜਲੀ

Wednesday, Jan 28, 2026 - 11:09 AM (IST)

''''ਬੇਵਕਤੀ ਦਿਹਾਂਤ ਬਾਰੇ ਸੁਣ ਬੇਹੱਦ ਦੁੱਖ ਹੋਇਆ..!'''' PM ਮੋਦੀ ਨੇ ਦੁੱਖ ਜਤਾਉਂਦੇ ਹੋਏ ਅਜੀਤ ਪਵਾਰ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਅੱਜ ਸਵੇਰੇ ਪੂਰਾ ਦੇਸ਼ ਉਸ ਸਮੇਂ ਗ਼ਮ 'ਚ ਡੁੱਬ ਗਿਆ, ਜਦੋਂ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਇਕ ਚੋਣ ਪ੍ਰਚਾਰ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ ਕਿ ਉਨ੍ਹਾਂ ਦਾ ਜਹਾਜ਼ ਲੈਂਡਿੰਗ ਸਮੇਂ ਕ੍ਰੈਸ਼ ਹੋ ਗਿਆ। ਹਾਦਸੇ ਸਮੇਂ ਜਹਾਜ਼ 'ਚ ਅਜੀਤ ਪਵਾਰ ਤੇ 2 ਪਾਇਲਟਾਂ ਸਣੇ ਕੁੱਲ 5 ਲੋਕ ਸਵਾਰ ਸਨ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਸ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਦੇਸ਼ ਭਰ ਤੋਂ ਸਿਆਸੀ ਆਗੂ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਟਾਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਦੁੱਖ ਸਾਂਝਾ ਕੀਤਾ ਹੈ।

ਆਪਣੀ ਪੋਸਟ 'ਚ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, ''ਅਜੀਤ ਪਵਾਰ ਲੋਕਾਂ ਦੇ ਨੇਤਾ ਸਨ, ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਮਜ਼ਬੂਤ ​​ਸਬੰਧ ਸੀ। ਮਹਾਰਾਸ਼ਟਰ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਇੱਕ ਮਿਹਨਤੀ ਸ਼ਖਸੀਅਤ ਵਜੋਂ ਉਨ੍ਹਾਂ ਦਾ ਵਿਆਪਕ ਤੌਰ 'ਤੇ ਸਤਿਕਾਰ ਕੀਤਾ ਜਾਂਦਾ ਸੀ।''

ਉਨ੍ਹਾਂ ਅੱਗੇ ਲਿਖਿਆ, ''ਪ੍ਰਸ਼ਾਸਨਿਕ ਮਾਮਲਿਆਂ ਦੀ ਉਨ੍ਹਾਂ ਦੀ ਸਮਝ ਅਤੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਦਾ ਜਨੂੰਨ ਵੀ ਧਿਆਨ ਦੇਣ ਯੋਗ ਸੀ। ਉਨ੍ਹਾਂ ਦਾ ਬੇਵਕਤੀ ਦੇਹਾਂਤ ਬਹੁਤ ਹੈਰਾਨ ਕਰਨ ਵਾਲਾ ਅਤੇ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।''

Shri Ajit Pawar Ji was a leader of the people, having a strong grassroots level connect. He was widely respected as a hardworking personality at the forefront of serving the people of Maharashtra. His understanding of administrative matters and passion for empowering the poor and… pic.twitter.com/mdgwwGzw4R

— Narendra Modi (@narendramodi) January 28, 2026

ਇਹ ਵੀ ਪੜ੍ਹੋ- ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


author

Harpreet SIngh

Content Editor

Related News