J&K ''ਚ ਹੋਈ ਲੈਂਡਸਲਾਈਡ ''ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ
Wednesday, Aug 27, 2025 - 01:32 PM (IST)

ਨਵੀਂ ਦਿੱਲੀ- ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਕਈ ਸੂਬੇ ਹੜ੍ਹਾਂ ਵਰਗੀ ਸਥਿਤੀ ਨਾਲ ਜੂਝ ਰਹੇ ਹਨ। ਇਸੇ ਦੌਰਾਨ ਜੰਮੂ-ਕਸ਼ਮੀਰ ਇੱਕ ਵਾਰ ਫਿਰ ਕੁਦਰਤੀ ਆਫ਼ਤ ਦੀ ਲਪੇਟ ਵਿੱਚ ਹੈ। ਉੱਥੇ ਮਾਤਾ ਵੈਸ਼ਣੋ ਦੇਵੀ ਮੰਦਰ ਮਾਰਗ 'ਤੇ ਹੋਈ ਲੈਂਡਸਲਾਈਡ ਕਾਰਨ ਹੁਣ ਤੱਕ 33 ਲੋਕਾਂ ਦੀ ਜਾਨ ਚਲੀ ਗਈ ਹੈ।
ਇਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ''ਮਾਤਾ ਵੈਸ਼ਣੋ ਦੇਵੀ ਯਾਤਰਾ ਮਾਰਗ 'ਤੇ ਲੈਂਡਸਲਾਈਡ ਦੌਰਾਨ ਹੋਏ ਜਾਨੀ ਨੁਕਸਾਨ ਨਾਲ ਬਹੁਤ ਦੁੱਖ ਹੋਇਆ। ਪੀੜਤ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਤੇ ਮੈਂ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਸ਼ਾਸਨ ਹਰ ਤਰ੍ਹਾਂ ਨਾਲ ਪੀੜਤਾਂ ਦੀ ਮਦਦ ਕਰ ਰਿਹਾ ਹੈ। ਹਰ ਕਿਸੇ ਦੀ ਸੁਰੱਖਿਆ ਤੇ ਤੰਦਰੁਸਤੀ ਦੀ ਮੈਂ ਕਾਮਨਾ ਕਰਦਾ ਹਾਂ।''
ਇਹ ਵੀ ਪੜ੍ਹੋ- 'ਰੂਸ ਨਾਲ ਜੰਗ ਖਤਮ ਕਰਾਉਣ ’ਚ ਯੋਗਦਾਨ ਪਾਵੇਗਾ ਭਾਰਤ' : ਜ਼ੇਲੈਂਸਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e