ਨੌਜਵਾਨਾਂ ਨੂੰ ਰਾਸ਼ਟਰ ਦੀ ਵੱਡੀ ਤਾਕਤ ਦੱਸਦੇ ਹੋਏ PM ਮੋਦੀ ਨੇ ਸੌਂਪੇ 71 ਹਜ਼ਾਰ ਨਿਯੁਕਤੀ ਪੱਤਰ

Tuesday, Nov 22, 2022 - 11:19 AM (IST)

ਨੌਜਵਾਨਾਂ ਨੂੰ ਰਾਸ਼ਟਰ ਦੀ ਵੱਡੀ ਤਾਕਤ ਦੱਸਦੇ ਹੋਏ PM ਮੋਦੀ ਨੇ ਸੌਂਪੇ 71 ਹਜ਼ਾਰ ਨਿਯੁਕਤੀ ਪੱਤਰ

ਨਵੀਂ ਦਿੱਲੀ (ਭਾਸ਼ਾ)- ਨੌਜਵਾਨਾਂ ਨੂੰ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਕਰਮੀਆਂ ਲਈ ਭਰਤੀ ਮੁਹਿੰਮ 'ਰੁਜ਼ਗਾਰ ਮੇਲਾ' ਦੇ ਅਧੀਨ ਮੰਗਲਵਾਰ ਨੂੰ 71 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮਾਧਿਅਮ ਨਾਲ ਨਿਯੁਕਤੀ ਪੱਤਰ ਦੇਣ ਦੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਪ੍ਰਧਾਨ ਮੰਤਰ ਨੇ ਨੌਜਵਾਨਾਂ ਨੂੰ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਦੱਸਿਆ ਅਤੇ ਕਿਹਾ ਕਿ ਨੌਜਵਾਨਾਂ ਦੀ ਪ੍ਰਤਿਭਾ ਅਤੇ ਉਨ੍ਹਾਂ ਦੀ ਊਰਜਾ ਰਾਸ਼ਟਰ ਨਿਰਮਾਣ 'ਚ ਜ਼ਿਆਦਾ ਤੋਂ ਜ਼ਿਆਦਾ ਉਪਯੋਗ 'ਚ ਆਏ, ਇਸ ਨੂੰ ਕੇਂਦਰ ਸਰਕਾਰ ਸਰਵਉੱਚ ਪਹਿਲ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ 'ਚ ਰੁਜ਼ਗਾਰ ਮੇਲੇ' ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਇਕ ਸਮਾਰੋਹ 'ਚ 75 ਹਜ਼ਾਰ ਨਵੇਂ ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ। 

ਇਹ ਵੀ ਪੜ੍ਹੋ : 'Lady ਡਾਕਟਰ' ਦੇ ਪਿਆਰ ’ਚ ਪਾਗਲ ਮਰੀਜ਼ ਆਏ ਦਿਨ ਹੋ ਜਾਂਦਾ ਬੀਮਾਰ, ਖੁੱਲ੍ਹਿਆ ਭੇਤ ਤਾਂ ਪਿਆ ਬਖੇੜਾ

ਇਸ ਵਾਰ ਅਧਿਆਪਕ, ਨਰਸ, ਨਰਸਿੰਗ, ਅਧਿਕਾਰੀ, ਡਾਕਟਰ, ਫਾਰਮਾਸਿਸਟ, ਰੇਡੀਓਗ੍ਰਾਫਰ ਅਤੇ ਹੋਰ ਤਕਨੀਕੀ ਅਤੇ ਪੈਰਾ ਮੈਡੀਕਲ ਅਹੁਦਿਆਂ 'ਤੇ ਵੀ ਨਿਯੁਕਤੀ ਕੀਤੀ ਜਾਵੇਗੀ। ਗ੍ਰਹਿ ਮੰਤਰਾਲਾ ਵਲੋਂ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ 'ਚ ਵੱਡੀ ਗਿਣਤੀ 'ਚ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਵੇਂ ਨਿਯੁਕਤ ਕਰਮੀਆਂ ਲਈ ਆਯੋਜਿਤ ਕੀਤੇ ਜਾਣ ਵਾਲੇ ਆਨਲਾਈਨ ਓਰੀਏਂਟੇਸ਼ਨ ਕਰੋਸ 'ਕਰਮਯੋਗੀ ਪ੍ਰਾਰੰਭ' ਦੀ ਵੀ ਸ਼ੁਰੂਆਤ ਕੀਤੀ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News