PM ਮੋਦੀ ਨੇ ਦੀਦੀਆਂ ਨੂੰ ਸੌਂਪੇ ਡਰੋਨ, ਕਿਹਾ- ਮਹਿਲਾ ਸਸ਼ਕਤੀਕਰਨ ਦੀ ਗੱਲ 'ਤੇ ਕਾਂਗਰਸ ਨੇ ਮੇਰਾ ਮਜ਼ਾਕ ਉਡਾਇਆ
Monday, Mar 11, 2024 - 11:58 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਪੂਸਾ ਸਥਿਤ ਨੈਸ਼ਨਲ ਐਗਰੀਕਲਚਰਲ ਰਿਸਰਚ ਇੰਸਟੀਚਿਊਟ ਵਿਚ 'ਸ਼ਸ਼ਕਤ ਨਾਰੀ-ਵਿਕਸਿਤ ਭਾਰਤ' ਪ੍ਰੋਗਰਾਮ ਵਿਚ ਹਿੱਸਾ ਲਿਆ ਅਤੇ 'ਨਮੋ ਡਰੋਨ ਦੀਦੀਆਂ' ਦੀ ਵਲੋਂ ਖੇਤੀਬਾੜੀ ਖੇਤਰ 'ਚ ਡਰੋਨ ਦੀ ਵਰਤੋਂ ਦਾ ਪ੍ਰਦਰਸ਼ਨ ਦੇਖਿਆ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ 1,000 ਤੋਂ ਵੱਧ 'ਨਮੋ ਡਰੋਨ ਦੀਦੀਆਂ' ਨੂੰ ਡਰੋਨ ਵੀ ਸੌਂਪੇ। ਇਸ ਸਮਾਗਮ ਦੌਰਾਨ ਦੇਸ਼ ਭਰ ਦੀਆਂ 11 ਵੱਖ-ਵੱਖ ਥਾਵਾਂ ਤੋਂ ‘ਨਮੋ ਡਰੋਨ ਦੀਦੀਆਂ’ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ 'ਚ ਪੀ.ਐੱਮ. ਮੋਦੀ ਨੇ ਕਿਹਾ ਕਿ ਜਦੋਂ ਵੀ ਮੈਂ ਮਹਿਲਾ ਸਸ਼ਕਤੀਕਰਨ ਦੀ ਗੱਲ ਕੀਤੀ ਤਾਂ ਕਾਂਗਰਸ ਵਰਗੀਆਂ ਪਾਰਟੀਆਂ ਨੇ ਮੇਰਾ ਮਜ਼ਾਕ ਉਡਾਇਆ ਅਤੇ ਬੇਇੱਜ਼ਤ ਕੀਤਾ। ਮੋਦੀ ਦੀਆਂ ਸਕੀਮਾਂ ਜ਼ਮੀਨੀ ਤਜ਼ਰਬਿਆਂ ਦੇ ਨਤੀਜਿਆਂ 'ਤੇ ਆਧਾਰਿਤ ਹਨ। ਅੱਜ ਅਸੀਂ ਇਨ੍ਹਾਂ ਦੀਦੀਆਂ ਦੇ ਖਾਤਿਆਂ ਵਿਚ 10,000 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਾਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਈ ਵੀ ਦੇਸ਼ ਜਾਂ ਸਮਾਜ ਨਾਰੀ ਸ਼ਕਤੀ ਦਾ ਮਾਣ ਵਧਾ ਕੇ ਹੀ ਅੱਗੇ ਵਧ ਸਕਦਾ ਹੈ। ਪਰ ਬਦਕਿਸਮਤੀ ਨਾਲ ਔਰਤਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀ ਜ਼ਿੰਦਗੀ ਪਿਛਲੀਆਂ ਸਰਕਾਰਾਂ ਲਈ ਕਦੇ ਵੀ ਪਹਿਲ ਨਹੀਂ ਰਹੀ, ਮੇਰਾ ਤਜਰਬਾ ਹੈ ਕਿ ਜੇਕਰ ਔਰਤਾਂ ਨੂੰ ਕੁਝ ਮੌਕਾ ਅਤੇ ਸਮਰਥਨ ਮਿਲ ਜਾਵੇ ਤਾਂ ਉਨ੍ਹਾਂ ਨੂੰ ਹੁਣ ਸਹਾਰੇ ਦੀ ਲੋੜ ਨਹੀਂ ਰਹਿੰਦੀ ਅਤੇ ਉਹ ਲੋਕਾਂ ਦਾ ਸਹਾਰਾ ਬਣ ਜਾਂਦੀਆਂ ਹਨ।
The entire nation is proud of the accomplishments of India's Nari Shakti in various spheres. Speaking at 'Sashakt Nari-Sashakt Bharat' programme.https://t.co/5PWUoBj65q
— Narendra Modi (@narendramodi) March 11, 2024
ਇਸ ਮੌਕੇ ਪ੍ਰਧਾਨ ਮੰਤਰੀ ਨੇ ਉਨ੍ਹਾਂ 'ਲਖਪਤੀ ਦੀਦੀਆਂ' ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਦੀਨ ਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ਦੀ ਮਦਦ ਨਾਲ ਸਫ਼ਲਤਾ ਹਾਸਲ ਕੀਤੀ ਹੈ ਅਤੇ ਹੋਰ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਦੇ ਵਿਕਾਸ ਵਿਚ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰੇਰਨਾ ਦੇ ਰਹੇ ਹਨ। ਪ੍ਰਧਾਨ ਮੰਤਰੀ ਨੇ ਸਵੈ-ਸਹਾਇਤਾ ਸਮੂਹਾਂ ਨੂੰ ਰਿਆਇਤੀ ਵਿਆਜ ਦਰਾਂ 'ਤੇ ਲਗਭਗ 8,000 ਕਰੋੜ ਰੁਪਏ ਦੇ ਕਰਜ਼ੇ ਵੀ ਪ੍ਰਦਾਨ ਕੀਤੇ। ਇਹ ਕਰਜ਼ੇ ਬੈਂਕਾਂ ਵੱਲੋਂ ਹਰੇਕ ਜ਼ਿਲ੍ਹੇ ਵਿਚ ਲਗਾਏ ਗਏ ਬੈਂਕ ਸੰਪਰਕ ਕੈਂਪਾਂ ਰਾਹੀਂ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ, ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਸੀ ਕਿ 'ਨਮੋ ਡਰੋਨ ਦੀਦੀ' ਅਤੇ 'ਲਖਪਤੀ ਦੀਦੀ' ਪ੍ਰੋਗਰਾਮ, ਖਾਸ ਤੌਰ 'ਤੇ ਪੇਂਡੂ ਖੇਤਰਾਂ ਵਿਚ ਆਰਥਿਕ ਸ਼ਕਤੀਕਰਨ ਅਤੇ ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8