PM ਮੋਦੀ ਨੂੰ ਕੇਂਦਰ ਦੀ ਸੱਤਾ ਤੋਂ ਹਟਾਉਣਾ ਹੈ : ਲਾਲੂ ਪ੍ਰਸਾਦ ਯਾਦਵ

08/18/2022 10:19:32 AM

ਨਵੀਂ ਦਿੱਲੀ- ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਬੁੱਧਵਾਰ ਪਟਨਾ ਪਹੁੰਚੇ। ਬਿਹਾਰ ਦੇ ਸੀ. ਐਮ. ਨਿਤੀਸ਼ ਕੁਮਾਰ ਨੇ ਰਾਬੜੀ ਦੇਵੀ ਦੀ ਰਿਹਾਇਸ਼ ’ਤੇ ਲਾਲੂ ਯਾਦਵ ਨਾਲ ਮੁਲਾਕਾਤ ਕੀਤੀ। ਬਿਹਾਰ ’ਚ ਮਹਾਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਸੀ।

ਗੁਲਾਬ ਦੇ ਫੁੱਲ ਭੇਂਟ ਕੀਤੇ

ਨਿਤੀਸ਼ ਕੁਮਾਰ ਨੇ ਲਾਲੂ ਯਾਦਵ ਨੂੰ ਤੋਹਫੇ ਵਜੋਂ ਗੁਲਾਬ ਦੇ ਫੁੱਲ ਦਿੱਤੇ। ਇਸ ਦੌਰਾਨ ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ, ਮੀਸਾ ਭਾਰਤੀ ਅਤੇ ਵਿਜੇ ਕੁਮਾਰ ਚੌਧਰੀ ਮੌਜੂਦ ਸਨ। ਤੇਜਸਵੀ ਯਾਦਵ ਨੇ ਆਪਣੇ ਟਵਿੱਟਰ ’ਤੇ ਦੋਵਾਂ ਨੇਤਾਵਾਂ ਵਿਚਾਲੇ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਇਸ ਤੋਂ ਪਹਿਲਾਂ ਲਾਲੂ ਪ੍ਰਸਾਦ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ‘ਤਾਨਾਸ਼ਾਹ’ ਕਰਾਰ ਦਿੱਤਾ ਅਤੇ 2024 ਦੀਆਂ ਆਮ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਸਹੁੰ ਖਾਧੀ। ਉਨ੍ਹਾਂ ਕਿਹਾ ਕਿ ਮੋਦੀ ਨੂੰ ਹਟਾਉਣਾ ਪਵੇਗਾ।

PunjabKesari

ਜਨਤਾ ਦਲ ( ਯੂ) ਦੇ ਨੇਤਾ ਨਿਤੀਸ਼ ਕੁਮਾਰ ਵੱਲੋਂ ਭਾਜਪਾ ਨੂੰ ਛੱਡ ਕੇ ਆਰ.ਜੇ.ਡੀ., ਕਾਂਗਰਸ ਅਤੇ ਹੋਰ ਪਾਰਟੀਆਂ ਨਾਲ ਹੱਥ ਮਿਲਾਉਣ ਅਤੇ ਬਿਹਾਰ ਵਿਚ ‘ਮਹਾਗਠਬੰਧਨ 2’ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਲਾਲੂ ਦੀ ਇਹ ਪਹਿਲੀ ਟਿੱਪਣੀ ਹੈ। ਭਾਰਤੀ ਜਨਤਾ ਪਾਰਟੀ ਦੇ ਨੇਤਾ ਸੁਸ਼ੀਲ ਮੋਦੀ ਵੱਲੋਂ ਸਰਕਾਰ ਦੇ ਗਠਨ ਤੋਂ ਬਾਅਦ ਨਵੇਂ ਮਹਾਗਠਜੋੜ ਨੂੰ ਨਿਸ਼ਾਨਾ ਬਣਾਉਣ ਸੰਬੰਧੀ ਪੁੱਛੇ ਜਾਣ ’ਤੇ ਲਾਲੂ ਨੇ ਕਿਹਾ ਕਿ ਉਹ ਝੂਠਾ ਆਦਮੀ ਹੈ। ਸਭ ਕੁਝ ਗਲਤ ਬੋਲਦਾ ਹੈ।


Tanu

Content Editor

Related News