ਕੋਰੋਨਾ ਨੂੰ ਲੈ ਕੇ ਮੋਦੀ ਨੇ ਕੀਤੀ ਬੈਠਕ, ਨਵੇਂ ਵੇਰੀਐਂਟ ‘ਓਮਿਕਰੋਨ’ ਨੇ ਵਧਾਈ ਚਿੰਤਾ

11/27/2021 1:29:04 PM

ਨਵੀਂ ਦਿੱਲੀ (ਭਾਸ਼ਾ)— ਦੱਖਣੀ ਅਫ਼ਰੀਕਾ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ‘ਓਮਿਕਰੋਨ’ ਦਾ ਪਤਾ ਲੱਗਣ ਕਾਰਨ ਪੂਰੀ ਦੁਨੀਆ ’ਚ ਖ਼ੌਫ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਵਿਡ-19 ਦੀ ਤਾਜ਼ਾ ਸਥਿਤੀ ਅਤੇ ਜਾਰੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਲਈ ਸ਼ਨੀਵਾਰ ਯਾਨੀ ਕਿ ਅੱਜ ਇਕ ਅਹਿਮ ਬੈਠਕ ਕੀਤੀ। ਡਿਜ਼ੀਟਲ ਮਾਧਿਅਮ ਤੋਂ ਹੋਈ ਇਸ ਬੈਠਕ ਵਿਚ ਕੈਬਨਿਟ ਸਕੱਤਰ ਰਾਜੀਵ ਗਾਬਾ, ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ ਪੀ. ਕੇ. ਮਿਸ਼ਰਾ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਮੈਂਬਰ ਵੀ. ਕੇ. ਪਾਲ ਸਮੇਤ ਕੁਝ ਹੋਰ ਅਧਿਕਾਰੀ ਮੌਜੂਦ ਸਨ। 

ਦੱਸ ਦੇਈਏ ਕਿ ਦੇਸ਼ ’ਚ ਸ਼ਨੀਵਾਰ ਨੂੰ ਇਕ ਦਿਨ ਵਿਚ ਕੋਰੋਨਾ ਦੇ 8,318 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 3,45,63,749 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ 465 ਹੋਰ ਲੋਕਾਂ ਦੀ ਵਾਇਰਸ ਨਾਲ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,67,933 ਹੋ ਗਈ ਹੈ। ਦੇਸ਼ ’ਚ ਹੁਣ ਤੱਕ ਕੋਵਿਡ-19 ਰੋਕੂ ਟੀਕੇ ਦੀਆਂ ਕੁੱਲ 120.96 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਓਧਰ ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੀ ਇਕ ਕਮੇਟੀ ਨੇ ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਨੂੰ ਓਮਿਕਰੋਨ ਦਾ ਨਾਂ ਦਿੱਤਾ ਹੈ ਅਤੇ ਇਸ ਨੂੰ ਬੇਹੱਦ ਚਿੰਤਾਜਨਕ ਵੇਰੀਐਂਟ ਕਰਾਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਦੇ ਸਾਹਮਣੇ ਆਉਣ ਮਗਰੋਂ ਅਮਰੀਕਾ, ਬਿ੍ਰਟੇਨ, ਕੈਨੇਡਾ, ਰੂਸ ਅਤੇ ਕਈ ਹੋਰ ਦੇਸ਼ਾਂ ਨਾਲ ਯੂਰਪੀ ਸੰਘਾਂ ਨੇ ਅਫ਼ਰੀਕੀ ਦੇਸ਼ਾਂ ਤੋਂ ਲੋਕਾਂ ਦੀ ਆਵਾਜਾਈ ’ਤੇ ਪਾਬੰਦੀ ਲਾ ਦਿੱਤੀ ਹੈ।

Tanu

This news is Content Editor Tanu