PM ਮੋਦੀ ਨੇ ਫਰਾਂਸ ਦੀ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ
Sunday, Sep 10, 2023 - 04:32 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਨੇ ਐਤਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੋ-ਪੱਖੀ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਕਈ ਵਿਸ਼ਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਪਹਿਰ ਦੇ ਭੋਜਨ ਦੇ ਸਮੇਂ ਬਹੁਤ ਹੀ ਸਾਰਥਕ ਬੈਠਕ ਹੋਈ। ਅਸੀਂ ਕਈ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਇਹ ਯਕੀਨੀ ਕਰਨ ਲਈ ਤਿਆਰ ਹਾਂ ਕਿ ਭਾਰਤ-ਫਰਾਂਸ ਸਬੰਧ ਦੀਆਂ ਨਵੀਆਂ ਉੱਚਾਈਆਂ ਨੂੰ ਛੂਹੇ। ਜੀ20 ਸ਼ਿਖਰ ਸੰਮੇਲਨ ਦੀ ਸਮਾਪਤੀ ਮਗਰੋਂ ਦੋ-ਪੱਖੀ ਗੱਲਬਾਤ ਹੋਈ। ਦੋਹਾਂ ਦੇਸ਼ਾਂ ਵਿਚਾਲੇ ਬੇਹੱਦ ਮਜ਼ਬੂਤ ਸਬੰਧ ਅਤੇ ਰਣਨੀਤਕ ਭਾਗੀਦਾਰੀ ਹੈ।
ਇਹ ਵੀ ਪੜ੍ਹੋ- ਭਾਰਤ ਅਤੇ ਬ੍ਰਿਟੇਨ ਵਿਚਾਲੇ ਦੋ-ਪੱਖੀ ਬੈਠਕ, PM ਮੋਦੀ ਬੋਲੇ- ਸ਼ਾਨਦਾਰ ਰਹੀ ਸੁਨਕ ਨਾਲ ਮੁਲਾਕਾਤ
ਇਮੈਨੁਅਲ ਮੈਕਰੋਨ ਨੇ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਕਿਹਾ ਕਿ ਇੱਥੇ ਬਿਤਾਇਆ ਅਦਭੁੱਤ ਸਮੇਂ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤੀ ਲੋਕਾਂ ਦਾ ਧੰਨਵਾਦ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਜੀ20 ਸ਼ਿਖਰ ਸੰਮੇਲਨ ਨੇ ਏਕਤਾ ਦਾ ਸੰਦੇਸ਼ ਦਿੱਤਾ।
ਇਹ ਵੀ ਪੜ੍ਹੋ- ਪਰੰਪਰਾ ਦਾ ਸਾਥ, ਮੋਢੇ ’ਤੇ ਬਾਈਡੇਨ ਦਾ ਹੱਥ; PM ਮੋਦੀ ਤੇ ਅਮਰੀਕੀ ਰਾਸ਼ਟਰਪਤੀ ਵਿਚਾਲੇ ਦਿਸੀ ਜ਼ਬਰਦਸਤ ਕੈਮਿਸਟਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8