ਭਾਰਤ ਆਏ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ, ਦਿੱਲੀ ''ਚ PM ਮੋਦੀ ਨਾਲ ਕੀਤੀ ਮੁਲਾਕਾਤ
Monday, Sep 09, 2024 - 02:32 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਬੂ ਧਾਬੀ ਦੇ ਵਲੀ ਅਹਦ (ਕ੍ਰਾਊਨ ਪ੍ਰਿੰਸ) ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਵਿਆਪਕ ਗੱਲਬਾਤ ਕੀਤੀ ਅਤੇ ਦੋਹਾਂ ਦੇਸ਼ਾਂ ਵਿਚਾਲੇ ਸਮੁੱਚੇ ਰਣਨੀਤਕ ਸਬੰਧਾਂ ਨੂੰ ਅੱਗੇ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ। ਨਾਹਯਾਨ ਆਪਣੇ ਦੋ ਦਿਨਾਂ ਭਾਰਤ ਦੌਰੇ ਦੇ ਤਹਿਤ ਐਤਵਾਰ ਨੂੰ ਨਵੀਂ ਦਿੱਲੀ ਪਹੁੰਚੇ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ,''ਇਕ ਨਜ਼ਦੀਕੀ ਦੋਸਤ ਦਾ ਨਿੱਘਾ ਸੁਆਗਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦਾ ਸੁਆਗਤ ਕੀਤਾ।" ਉਨ੍ਹਾਂ ਕਿਹਾ,''ਭਾਰਤ-ਸੰਯੁਕਤ ਅਰਬ ਅਮੀਰਾਤ ਦੋ-ਪੱਖੀ ਸੰਬੰਧਾਂ ਅਤੇ ਸਹਿਯੋਗ ਦੇ ਭਵਿੱਖ ਸਾਰੇ ਖੇਤਰਾਂ 'ਤੇ ਚਰਚਾ ਹੋਣੀ ਹੈ।" ਅਗਸਤ 2015 'ਚ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਇਤਿਹਾਸਕ ਯਾਤਰਾ ਤੋਂ ਬਾਅਦ ਦੋਹਾਂ ਦੇਸ਼ਾਂ ਦਰਮਿਆਨ ਦੋ-ਪੱਖੀ ਸੰਬੰਧਾਂ ਨੂੰ ਇਕ ਵਿਆਪਕ ਰਣਨੀਤਕ ਸਾਂਝੇਦਾਰੀ ਤੱਕ ਵਧਾਇਆ ਗਿਆ ਸੀ।
ਦੋਹਾਂ ਦੇਸ਼ਾਂ ਨੇ ਦੋ-ਪੱਖੀ ਵਪਾਰ ਲਈ ਭਾਰਤੀ ਰੁਪਏ ਅਤੇ ਦਿਰਹਮ (ਸੰਯੁਕਤ ਅਮੀਰਾਤ ਦੀ ਮੁਦਰਾ) ਦੇ ਉਪਯੋਗ ਨੂੰ ਉਤਸ਼ਾਹ ਦੇਣ ਲਈ ਫਰਵਰੀ 2022 'ਚ ਇਕ ਵਿਆਪਕ ਆਰਥਿਕ ਸਾਂਝੇਦਾਰੀ ਸਮਝੌਤੇ (ਸੀ.ਈ.ਪੀ.ਏ.) ਅਤੇ ਜੁਲਾਈ 2023 'ਚ ਇਕ ਸਥਾਨਕ ਮੁਦਰਾ ਨਿਪਟਾਨ (ਐੱਲ.ਸੀ.ਐੱਸ.) ਪ੍ਰਣਾਲੀ 'ਤੇ ਦਸਤਖ਼ਤ ਕੀਤੇ। ਅਧਿਕਾਰਤ ਅੰਕੜਿਆਂ ਅਨੁਸਾਰ, 2022-23 'ਚ ਲਗਭਗ 85 ਅਰਬ ਅਮਰੀਕੀ ਡਾਲਰ ਦੇ ਦੋ-ਪੱਖੀ ਵਪਾਰ ਨਾਲ ਦੋਵੇਂ ਦੇਸ਼ ਇਕ-ਦੂਜੇ ਦੇ ਪ੍ਰਮੁੱਖ ਵਪਾਰਕ ਭਾਈਵਾਲਾਂ 'ਚੋਂ ਹਨ। 2022-23 'ਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਮਾਮਲੇ 'ਚ ਵੀ ਯੂ.ਏ.ਈ., ਭਾਰਤ 'ਚ ਚੋਟੀ ਦੇ ਚਾਰ ਨਿਵੇਸ਼ਕਾਂ 'ਚ ਸ਼ਾਮਲ ਹਨ। ਯੂ.ਏ.ਈ. 'ਚ ਕਰੀਬ 35 ਲੱਖ ਭਾਰਤੀ ਰਹਿੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8