PM ਮੋਦੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ, ਦਿੱਤੀ ਗਈ 21 ਤੋਪਾਂ ਦੀ ਸਲਾਮੀ
Tuesday, Aug 15, 2023 - 07:37 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 77ਵੇਂ ਆਜ਼ਾਦੀ ਦਿਹਾੜੇ ਮੌਕੇ ਮੰਗਲਵਾਰ ਨੂੰ ਸਵੇਰੇ ਲਾਲ ਕਿਲ੍ਹੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲਗਾਤਾਰ 10ਵੀਂ ਵਾਰ ਇਸ ਇਤਿਹਾਸਕ ਪ੍ਰਾਚੀਰ 'ਤੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ, ਲਾਲ ਕਿਲ੍ਹੇ ਪਹੁੰਚਣ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ। ਲਾਲ ਕਿਲ੍ਹੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਲਾਮੀ ਗਾਰਦ ਦਾ ਨਿਰੀਖਣ ਕੀਤਾ।
ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ, ਮੁੱਖ ਰੱਖਿਆ ਪ੍ਰਧਾਨ ਜਨਰਲ ਅਨਿਲ ਚੌਹਾਨ, ਫ਼ੌਜ ਮੁਖੀ ਜਨਰਲ ਮਨੋਜ ਪਾਂਡੇ, ਜਲ ਸੈਨਾ ਮੁਖੀ ਐਡਮਿਰਲ ਆਰ ਹਰਿ ਕੁਮਾਰ ਅਤੇ ਹਵਾਈ ਫ਼ੌਜ ਮੁਖੀ ਏਅਰ ਚੀਫ਼ ਮਾਰਸ਼ਲ ਵੀ. ਆਰ. ਚੌਧਰੀ ਨੇ ਉਨ੍ਹਾਂ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਜਿਵੇਂ ਹੀ ਰਾਸ਼ਟਰੀ ਝੰਡਾ ਲਹਿਰਾਇਆ, ਭਾਰਤੀ ਹਵਾਈ ਫ਼ੌਜ ਦੇ 2 ਉੱਨਤ ਹਲਕੇ ਹੈਲੀਕਾਪਟਰ ਮਾਰਗ-III ਧਰੁਵ ਨੇ ਪ੍ਰੋਗਰਾਮ ਸਥਾਨ 'ਤੇ ਫੁੱਲਾਂ ਦੀ ਵਰਖਾ ਕੀਤੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8