ਲਾਲ ਕਿਲ੍ਹੇ ਤੋਂ PM ਮੋਦੀ ਨੇ 12ਵੀਂ ਵਾਰ ਲਹਿਰਾਇਆ ਤਿਰੰਗਾ, ਜਨਤਾ ਦੇ ਨਾਮ ਦਿੱਤਾ ਇਹ ਸੰਦੇਸ਼
Friday, Aug 15, 2025 - 07:52 AM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 79ਵੇਂ ਆਜ਼ਾਦੀ ਦਿਵਸ 'ਤੇ ਲਾਲ ਕਿਲ੍ਹੇ 'ਤੇ 12ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ ਹੈ। ਲਾਲ ਕਿਲ੍ਹੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਰਿਕਾਰਡ ਨੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਦਿੱਤਾ ਹੈ, ਕਿਉਂਕਿ ਹੁਣ ਤੱਕ ਕੋਈ ਵੀ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਅਜਿਹਾ ਨਹੀਂ ਕਰ ਸਕਿਆ।
ਪ੍ਰਧਾਨ ਮੰਤਰੀ ਮੋਦੀ ਲਾਲ ਕਿਲ੍ਹੇ ਦੀ ਫਸੀਲ ਤੋਂ ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਦੇ 140 ਕਰੋੜ ਨਾਗਰਿਕ ਤਿਰੰਗੇ ਦੇ ਰੰਗਾਂ ਵਿੱਚ ਰੰਗੇ ਹੋਏ ਹਨ। ਭਾਰਤ ਦੇ ਹਰ ਕੋਨੇ ਤੋਂ, ਭਾਵੇਂ ਉਹ ਮਾਰੂਥਲ ਹੋਵੇ ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰੀ ਕੰਢੇ ਜਾਂ ਸੰਘਣੀ ਆਬਾਦੀ ਵਾਲੇ ਖੇਤਰ, ਸਿਰਫ ਇੱਕ ਹੀ ਗੂੰਜ ਹੈ, ਸਿਰਫ ਇੱਕ ਹੀ ਨਾਅਰਾ ਹੈ - ਸਾਡੀ ਮਾਤ ਭੂਮੀ ਦੀ ਉਸਤਤ ਜੋ ਸਾਡੀ ਜਾਨ ਤੋਂ ਵੀ ਪਿਆਰੀ ਹੈ।
ਪੜ੍ਹੋ ਇਹ ਵੀ - ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ