PM ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ 'ਤੇ ਲਹਿਰਾਇਆ ਝੰਡਾ, ਆਜ਼ਾਦੀ ਘੁਲਾਟੀਆਂ ਨੂੰ ਕੀਤਾ ਯਾਦ

Thursday, Aug 15, 2024 - 08:17 AM (IST)

PM ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ 'ਤੇ ਲਹਿਰਾਇਆ ਝੰਡਾ, ਆਜ਼ਾਦੀ ਘੁਲਾਟੀਆਂ ਨੂੰ ਕੀਤਾ ਯਾਦ

ਨਵੀਂ ਦਿੱਲੀ : 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਇਤਿਹਾਸਕ ਲਾਲ ਕਿਲੇ 'ਤੇ 11ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਜਦੋਂ ਅਸੀਂ 40 ਕਰੋੜ ਸੀ ਤਾਂ ਅਸੀਂ ਮਹਾਂਸ਼ਕਤੀ ਨੂੰ ਹਰਾਇਆ ਸੀ। ਅੱਜ ਅਸੀਂ 140 ਕਰੋੜ ਹਾਂ। ਆਪਣੇ ਸੰਬੋਧਨ ਦੌਰਾਨ ਪੀਐਮ ਮੋਦੀ ਨੇ ਕਿਹਾ, 'ਅੱਜ ਦਾ ਦਿਨ ਸ਼ੁਭ ਪਲ ਹੈ। ਜਦੋਂ ਅਸੀਂ ਆਜ਼ਾਦੀ ਦੇ ਪ੍ਰੇਮੀਆਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਹ ਦੇਸ਼ ਉਸ ਦਾ ਰਿਣੀ ਹੈ।

ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਦੱਸ ਦੇਈਏ ਕਿ ਲੋਕਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੀਐੱਮ ਮੋਦੀ ਨੂੰ ਸਵਦੇਸ਼ੀ 105 ਐੱਮਐੱਮ ਲਾਈਟ ਫੀਲਡ ਗਨ ਤੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਸਮਾਰੋਹ ਵਿੱਚ ਲਗਭਗ 6000 ਵਿਸ਼ੇਸ਼ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਸੀ। ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ 'ਤੇ ਅਟਲ ਇਨੋਵੇਸ਼ਨ ਮਿਸ਼ਨ ਵਰਗੀਆਂ ਪਹਿਲਕਦਮੀਆਂ ਨਾਲ ਜੁੜੇ ਲੋਕ, ਮੇਰਾ ਯੁਵਾ ਭਾਰਤ ਦੇ ਵਲੰਟੀਅਰ, ਆਦਿਵਾਸੀ ਭਾਈਚਾਰਿਆਂ ਦੇ ਲੋਕ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਹਨ। ਲਾਲ ਕਿਲੇ 'ਤੇ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਮੱਥਾ ਟੇਕਿਆ।

ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ

ਉਨ੍ਹਾਂ ਕਿਹਾ, “ਅਸੀਂ 2047 ਤੱਕ ਵਿਕਸਤ ਭਾਰਤ ਦਾ ਟੀਚਾ ਹਾਸਲ ਕਰ ਸਕਦੇ ਹਾਂ। ਜੇਕਰ 40 ਕਰੋੜ ਦੇਸ਼ਵਾਸੀ ਆਪਣੇ ਯਤਨਾਂ, ਸਮਰਪਣ, ਤਿਆਗ ਅਤੇ ਬਲਿਦਾਨ ਨਾਲ ਆਜ਼ਾਦੀ ਪ੍ਰਾਪਤ ਕਰ ਸਕਦੇ ਹਨ ਅਤੇ ਇੱਕ ਆਜ਼ਾਦ ਭਾਰਤ ਦੀ ਸਿਰਜਣਾ ਕਰ ਸਕਦੇ ਹਨ, ਤਾਂ 140 ਕਰੋੜ ਦੇਸ਼ ਵਾਸੀ ਵੀ ਇਸੇ ਭਾਵਨਾ ਨਾਲ ਇੱਕ ਖੁਸ਼ਹਾਲ ਭਾਰਤ ਦੀ ਸਿਰਜਣਾ ਕਰ ਸਕਦੇ ਹਨ।'' ਸੁਤੰਤਰਤਾ ਦਿਵਸ 'ਤੇ ਉਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ ਸੰਬੋਧਨ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਿੱਛੇ ਛੱਡ ਦਿੱਤਾ। ਮਨਮੋਹਨ ਸਿੰਘ ਨੇ 2004 ਤੋਂ 2014 ਦਰਮਿਆਨ ਲਾਲ ਕਿਲ੍ਹੇ ਤੋਂ 10 ਵਾਰ ਤਿਰੰਗਾ ਲਹਿਰਾਇਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News