PM ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਦੁਵੱਲੀ ਗੱਲਬਾਤ

Wednesday, Oct 23, 2024 - 06:07 PM (IST)

ਕਜ਼ਾਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਬ੍ਰਿਕਸ ਸੰਮੇਲਨ ਤੋਂ ਇਲਾਵਾ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਦੁਵੱਲੀ ਗੱਲਬਾਤ ਕੀਤੀ, ਜੋ ਮਈ 2020 ਵਿਚ ਪੂਰਬੀ ਲੱਦਾਖ ਸਰਹੱਦੀ ਵਿਵਾਦ ਪੈਦਾ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਿਖਰਲੇ ਪੱਧਰ 'ਤੇ ਅਜਿਹੀ ਪਹਿਲੀ ਬੈਠਕ ਹੈ। ਇਹ ਗੱਲਬਾਤ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਇਕ ਦਿਨ ਪਹਿਲਾਂ ਹੀ ਭਾਰਤ ਅਤੇ ਚੀਨ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਆਪਣੀਆਂ ਫੌਜਾਂ ਦੁਆਰਾ ਗਸ਼ਤ ਕਰਨ ਦੇ ਸਮਝੌਤੇ 'ਤੇ ਸਹਿਮਤੀ ਜਤਾਈ ਸੀ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਦੀਵਾਲੀ ਦਾ ਜਸ਼ਨ, ਪੁਲਸ ਮੁਲਾਜ਼ਮਾਂ ਨੇ ਪਾਇਆ ਭੰਗੜਾ, ਵੀਡੀਓ ਵਾਇਰਲ

ਚਾਰ ਸਾਲ ਤੋਂ ਚੱਲੇ ਆ ਰਹੇ ਡੈੱਡਲਾਕ ਨੂੰ ਖ਼ਤਮ ਕਰਨ ਦੀ ਦਿਸ਼ਾ ਵਿਚ ਇਸ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਨਵੰਬਰ 2022 ਵਿੱਚ, ਮੋਦੀ ਅਤੇ ਸ਼ੀ ਨੇ ਇੰਡੋਨੇਸ਼ੀਆਈ ਰਾਸ਼ਟਰਪਤੀ ਵੱਲੋਂ ਜੀ-20 ਨੇਤਾਵਾਂ ਲਈ ਆਯੋਜਿਤ ਰਾਤ ਦੇ ਖਾਣੇ ਵਿੱਚ ਇਕ-ਦੂਜੇ ਦਾ ਸਵਾਗਤ ਕੀਤਾ ਅਤੇ ਸੰਖੇਪ ਗੱਲਬਾਤ ਕੀਤੀ ਸੀ। ਪਿਛਲੇ ਸਾਲ ਅਗਸਤ ਵਿੱਚ ਵੀ, ਭਾਰਤੀ ਪ੍ਰਧਾਨ ਮੰਤਰੀ ਅਤੇ ਚੀਨੀ ਰਾਸ਼ਟਰਪਤੀ ਨੇ ਬ੍ਰਿਕਸ (ਬ੍ਰਾਜ਼ੀਲ-ਰੂਸ-ਭਾਰਤ-ਚੀਨ-ਦੱਖਣੀ ਅਫਰੀਕਾ) ਸੰਮੇਲਨ ਦੌਰਾਨ ਜੋਹਾਨਸਬਰਗ ਵਿੱਚ ਇੱਕ ਸੰਖੇਪ ਅਤੇ ਗੈਰ ਰਸਮੀ ਗੱਲਬਾਤ ਕੀਤੀ ਸੀ।

ਇਹ ਵੀ ਪੜ੍ਹੋ: ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਮਿਲੀ ਜ਼ਮਾਨਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News