Russia-Ukarine War: ਯੂਕ੍ਰੇਨ ਸੰਕਟ 'ਤੇ PM ਮੋਦੀ ਨੇ ਕੀਤੀ ਹਾਈ ਲੈਵਲ ਮੀਟਿੰਗ
Monday, Feb 28, 2022 - 12:00 AM (IST)
ਨੈਸ਼ਨਲ ਡੈਸਕ- ਯੂਕ੍ਰੇਨ ਅਤੇ ਰੂਸ ਦੇ ਵਿਚਾਲੇ ਜਾਰੀ ਜੰਗ ਅਤੇ ਉੱਥੇ ਫਸੇ ਭਾਰਤੀਆਂ ਨੂੰ ਵਾਪਿਸ ਲਿਆਉਣ ਦੀ ਕੋਸ਼ਿਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਥੇ ਉੱਚ ਪੱਧਰੀ ਬੈਠਕ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਬੈਠਕ ਵਿਚ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਹ ਖ਼ਬਰ ਪੜ੍ਹੋ- ਰੋਹਿਤ ਬਣੇ ਸਭ ਤੋਂ ਜ਼ਿਆਦਾ ਟੀ20 ਖੇਡਣ ਵਾਲੇ ਖਿਡਾਰੀ, ਇਨ੍ਹਾਂ ਦਿੱਗਜ ਖਿਡਾਰੀਆਂ ਨੂੰ ਛੱਡਿਆ ਪਿੱਛੇ
ਇਹ ਬੈਠਕ ਅਜਿਹੇ ਸਮੇਂ ਵਿਚ ਹੋਈ ਹੈ ਜਦੋ ਯੂਕ੍ਰੇਨ ਦੇ ਕਈ ਹਵਾਈ ਅੱਡਿਆਂ, ਫਿਊਲ ਸਟੇਸ਼ਨਾਂ ਅਤੇ ਹੋਰ ਥਾਵਾਂ 'ਤੇ ਹਮਲੇ ਤੋਂ ਬਾਅਦ ਐਤਵਾਰ ਨੂੰ ਰੂਸੀ ਫੌਜ ਨੇ ਦੱਖਣੀ ਖੇਤਰ ਵਿਚ ਸਥਿਤ ਰਣਨੀਤਿਕ ਬੰਦਰਗਾਹਾਂ 'ਤੇ ਵੀ ਕਬਜ਼ਾਂ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸ਼ਹਿਰਾਂ ਵਿਚ ਰੂਸ ਨੂੰ ਯੂਕ੍ਰੇਨ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਪੜ੍ਹੋ- FIH ਪ੍ਰੋ ਲੀਗ : ਕਾਂਟੇ ਦੇ ਮੁਕਾਬਲੇ 'ਚ ਭਾਰਤ ਨੇ ਸਪੇਨ ਨੂੰ 5-4 ਨਾਲ ਹਰਾਇਆ
ਰੂਸ ਤੇ ਯੂਕ੍ਰੇਨ ਦੇ ਵਿਚਾਲੇ ਜਾਰੀ ਜੰਗ ਦੇ ਮੱਦੇਨਜ਼ਰ ਪੈਦਾ ਹੋਈ ਵਿਸ਼ਵਵਿਆਪੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਪਿਛਲੇ ਦਿਨੀਂ ਗੱਲਬਾਤ ਕੀਤੀ ਸੀ ਅਤੇ ਹਿੰਸਾ ਰੋਕਣ ਅਤੇ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਮੋਦੀ ਨਾਲ ਗੱਲਬਾਤ ਕੀਤੀ ਅਤੇ ਆਪਣੇ ਦੇਸ਼ ਦੇ ਵਿਰੁੱਧ ਰੂਸ ਦੇ ਫੌਜੀ ਹਮਲੇ ਨੂੰ ਰੋਕਣ ਦੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ. ਐੱਨ. ਐੱਸ. ਸੀ.) ਵਿਚ ਭਾਰਤ ਤੋਂ ਰਾਜਨੀਤਿਕ ਸਮਰਥਨ ਮੰਗਿਆ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।