ਜੀ-20 ਸੰਮੇਲਨ ਤੋਂ ਪਹਿਲਾਂ PM ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨਾਲ ਕੀਤੀ ਦੋ-ਪੱਖੀ ਵਾਰਤਾ
Friday, Sep 08, 2023 - 07:30 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਮਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨਾਲ ਗੱਲਬਾਤ ਕੀਤੀ। ਜੀ-20 ਸ਼ਿਖਰ ਸੰਮੇਲਨ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਮੋਦੀ ਦੀ ਪਹਿਲੀ ਦੋ-ਪੱਖੀ ਬੈਠਕ ਹੈ। ਜਗਨਨਾਥ ਜੀ-20 ਸੰਮੇਲਨ 'ਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਇਥੇ ਪਹੁੰਚੇ ਅਤੇ ਨਵੀਂ ਦਿੱਲੀ ਹਵਾਈ ਅੱਡੇ 'ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ- ਭਾਰਤ ਵਾਪਸ ਆ ਰਿਹੈ 'ਵਾਘ ਨਖ', ਛਤਰਪਤੀ ਸ਼ਿਵਾਜੀ ਨੇ ਇਸੇ ਨਾਲ ਅਫ਼ਜ਼ਲ ਖ਼ਾਨ ਨੂੰ ਉਤਾਰਿਆ ਸੀ ਮੌਤ ਦੇ ਘਾਟ
ਪ੍ਰਧਾਨ ਮੰਤਰੀ ਮੋਦੀ ਅਗਲੇ 3 ਦਿਨਾਂ 'ਚ 15 ਦੋ-ਪੱਖੀ ਬੈਠਕਾਂ ਕਰ ਸਕਦੇ ਹਨ। ਪੀ.ਐੱਮ. ਮੋਦੀ ਸ਼ਨੀਵਾਰ ਨੂੰ ਬ੍ਰਿਟੇਨ, ਜਾਪਾਨ, ਜਰਮਨੀ ਅਤੇ ਇਟਲੀ ਦੇ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਤੋਂ ਇਲਾਵਾ ਜੀ-20 ਦੇ ਸੈਸ਼ਨਾਂ 'ਚ ਸ਼ਾਮਲ ਹੋਣਗੇ।
ਸੂਤਰਾਂ ਮੁਤਾਬਕ, ਐਤਵਾਰ ਨੂੰ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਦੁਪਹਿਰ ਦੇ ਭੋਜਨ 'ਤੇ ਬੈਠਕ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8