ਭਾਰਤ ਅਤੇ ਮਾਲਦੀਵ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Tuesday, Aug 02, 2022 - 01:56 PM (IST)

ਭਾਰਤ ਅਤੇ ਮਾਲਦੀਵ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਸੋਲਿਹ ਵਿਚਾਲੇ ਮੰਗਲਵਾਰ ਨੂੰ ਹੋਈ ਸਿਖ਼ਰ ਵਾਰਤਾ ਤੋਂ ਬਾਅਦ ਭਾਰਤ ਅਤੇ ਮਾਲਦੀਵ ਨੇ 6 ਸਮਝੌਤਿਆਂ 'ਤੇ ਦਸਤਖ਼ਤ ਕੀਤੇ। ਦੋਹਾਂ ਦੇਸ਼ਾਂ ਦਰਮਿਆਨ ਸਮਰੱਥਾ ਨਿਰਮਾਣ, ਸਾਈਬਰ ਸੁਰੱਖਿਆ, ਰਿਹਾਇਸ਼, ਆਫ਼ਤ ਪ੍ਰਬੰਧਨ ਅਤੇ ਬੁਨਿਆਦੀ ਢਾਂਚੇ 'ਚ ਸਹਿਯੋਗ ਵਧਾਉਣ ਨੂੰ ਲੈ ਕੇ ਸਮਝੌਤੇ ਹੋਏ ਹਨ। ਸਿਖਰ ਵਾਰਤਾ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਾਲਦੀਵ ਨੂੰ 10 ਕਰੋੜ ਅਮਰੀਕੀ ਡਾਲਰ ਦਾ ਵਾਧਾ ਕਰਜ਼ ਪ੍ਰਦਾਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤਾਂ ਕਿ ਸਾਰੇ ਪ੍ਰਾਜੈਕਟਾਂ ਨੂੰ ਸਮੇਂ 'ਤੇ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦਰਮਿਆਨ ਦੋਸਤਾਨਾ ਸਬੰਧਾਂ 'ਚ ਨਵੀਂ ਮਜ਼ਬੂਤੀ ਆਈ ਹੈ ਅਤੇ ਨੇੜਤਾ ਵਧੀ ਹੈ। ਉਨ੍ਹਾਂ ਕਿਹਾ,"ਕੋਵਿਡ ਮਹਾਮਾਰੀ ਨਾਲ ਪੈਦਾ ਚੁਣੌਤੀਆਂ ਬਾਵਜੂਦ, ਸਾਡਾ ਵਿਚ ਦਾ ਸਹਿਯੋਗ ਇਕ ਵਿਆਪਕ ਸਾਂਝੇਦਾਰੀ ਦਾ ਰੂਪ ਲੈ ਰਿਹਾ ਹੈ।"

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦ ਮਹਾਸਾਗਰ 'ਚ ਅੰਤਰ-ਰਾਸ਼ਟਰੀ ਅਪਰਾਧ, ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਖ਼ਤਰਾ ਗੰਭੀਰ ਹੈ। ਉਨ੍ਹਾਂ ਕਿਹਾ ਕਿ ਭਾਰਤ-ਮਾਲਦੀਵ ਦਰਮਿਆਨ ਨਜ਼ਦੀਕੀ ਸਬੰਧ ਸ਼ਾਂਤੀ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਭਾਰਤ-ਮਾਲਦੀਵ ਸਾਂਝੇਦਾਰੀ ਨਾ ਸਿਰਫ਼ ਦੋਹਾਂ ਦੇਸ਼ਾਂ ਦੇ ਨਾਗਰਿਕਾਂ ਦੇ ਹਿੱਤ 'ਚ ਕੰਮ ਕਰ ਰਹੀ ਹੈ, ਸਗੋਂ ਇਹ ਸਥਿਰਤਾ ਦਾ ਸਰੋਤ ਵੀ ਬਣ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਮਾਲਦੀਵ ਦੀ ਕਿਸੇ ਵੀ ਜ਼ਰੂਰਤ ਜਾਂ ਸੰਕਟ 'ਤੇ ਭਾਰਤ ਨੇ ਸਭ ਤੋਂ ਪਹਿਲਾਂ ਪ੍ਰਤੀਕਿਰਆ ਦਿੱਤੀ ਹੈ ਅਤੇ ਅੱਗੇ ਵੀ ਦਿੰਦਾ ਰਹੇਗਾ। ਉੱਥੇ ਹੀ ਮਾਲਦੀਵ ਦੇ ਰਾਸ਼ਟਰਪਤੀ ਸੋਲਿਹ ਨੇ ਕਿਹਾ ਕਿ ਅਸੀਂ ਅੱਤਵਾਦ ਦੇ ਖ਼ਤਰੇ ਨਾਲ ਨਜਿੱਠਣ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੋਹਰਾਉਂਦੇ ਹਾਂ। ਉਨ੍ਹਾਂ ਕਿਹਾ ਕਿ ਮਾਲਦੀਵ ਭਾਰਤ ਦਾ ਸੱਚਾ ਮਿੱਤਰ ਬਣਿਆ ਰਹੇਗਾ। ਸੋਲਿਹ ਸੋਮਵਾਰ ਨੂੰ ਉੱਚ ਪੱਧਰੀ ਵਫ਼ਦ ਦੇ ਨਾਲ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਦਿੱਲੀ ਪਹੁੰਚੇ। ਮਾਲਦੀਵ ਹਿੰਦ ਮਹਾਸਾਗਰ ਖੇਤਰ 'ਚ ਭਾਰਤ ਦੇ ਪ੍ਰਮੁੱਖ ਸਮੁੰਦਰੀ ਗੁਆਂਢੀਆਂ ਵਿਚੋਂ ਇਕ ਹੈ ਅਤੇ ਰੱਖਿਆ ਅਤੇ ਸੁਰੱਖਿਆ ਦੇ ਖੇਤਰਾਂ ਸਮੇਤ ਸਮੁੱਚੇ ਦੁਵੱਲੇ ਸਬੰਧਾਂ ਵਿਚ ਪਿਛਲੇ ਸਾਲਾਂ ਵਿਚ ਵਾਧਾ ਹੋਇਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News