''ਮਨ ਕੀ ਬਾਤ'' ''ਚ ਡਿਫੈਂਸ ਸੈਕਟਰ ''ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

Sunday, Jul 26, 2026 - 12:00 PM (IST)

''ਮਨ ਕੀ ਬਾਤ'' ''ਚ ਡਿਫੈਂਸ ਸੈਕਟਰ ''ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 136ਵੇਂ ਐਪੀਸੋਡ ਵਿੱਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਡਿਫੈਂਸ ਸੈਕਟਰ ਅਤੇ ਟੈਕਨਾਲੋਜੀ 'ਤੇ ਪੂਰੀ ਦੁਨੀਆ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਹਾਲੀਆ ਇੰਡੋਨੇਸ਼ੀਆ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਅਤੇ 'ਅਸਤਰ' ਏਅਰ-ਟੂ-ਏਅਰ ਮਿਜ਼ਾਈਲਾਂ ਦੀ ਸਪਲਾਈ ਲਈ ਸਮਝੌਤੇ 'ਤੇ ਦਸਤਖਤ ਹੋਏ ਹਨ। ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਵਿਚਾਲੇ ਸਮੁੰਦਰੀ ਸੁਰੱਖਿਆ ਸਹਿਯੋਗ 'ਤੇ ਵੀ ਸਹਿਮਤੀ ਬਣੀ ਹੈ।

26 ਜੁਲਾਈ ਯਾਨੀ 'ਕਾਰਗਿਲ ਵਿਜੇ ਦਿਵਸ' ਮੌਕੇ ਪ੍ਰਧਾਨ ਮੰਤਰੀ ਨੇ 1999 ਦੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਬਹਾਦਰੀ ਦੇ ਕਿੱਸੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ 14 ਜੁਲਾਈ ਤੋਂ ਦਿੱਲੀ ਦੇ 'ਨੈਸ਼ਨਲ ਵਾਰ ਮੈਮੋਰੀਅਲ' ਤੋਂ 'ਸ਼ੌਰਿਆ ਵਿਜੇ ਯਾਤਰਾ' ਸ਼ੁਰੂ ਕੀਤੀ ਗਈ ਹੈ, ਜੋ ਦ੍ਰਾਸ ਸਥਿਤ ਕਾਰਗਿਲ ਵਾਰ ਮੈਮੋਰੀਅਲ ਤੱਕ ਪਹੁੰਚੇਗੀ।

ਉਨ੍ਹਾਂ ਡਿਫੈਂਸ ਸੈਕਟਰ 'ਚ ਭਾਰਤ ਦੀ ਆਤਮਨਿਰਭਰਤਾ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ INS ਮਹੇਂਦਰਗਿਰੀ ਭਾਰਤੀ ਨੌਸੈਨਾ ਵਿੱਚ ਸ਼ਾਮਲ ਕੀਤਾ ਗਿਆ ਐਡਵਾਂਸਡ ਜੰਗੀ ਜਹਾਜ਼ ਭਾਰਤ 'ਚ ਹੀ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ 75 ਫ਼ੀਸਦੀ ਤੋਂ ਵੱਧ ਭਾਰਤੀ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਪਿਨਾਕਾ LRGR-120 DRDO ਦੁਆਰਾ ਤਿਆਰ ਕੀਤੀ ਗਈ ਗਾਈਡਿਡ ਰਾਕੇਟ ਸਿਸਟਮ 60 ਤੋਂ 120 ਕਿਲੋਮੀਟਰ ਤੱਕ ਸਟੀਕ ਨਿਸ਼ਾਨਾ ਲਗਾਉਣ 'ਚ ਸਮਰੱਥ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਕੁਸ਼ਾ ਮਿਜ਼ਾਈਲ ਸਫਲ ਫਲਾਈਟ ਟੈਸਟ ਦਾ ਵੀ ਜ਼ਿਕਰ ਕੀਤਾ।

ਇਹ ਵੀ ਪੜ੍ਹੋ- ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'' ਦੁਬਈ 'ਚ ਰਹਿੰਦੇ ਲੋਕਾਂ ਲਈ ਸਰਕਾਰ ਦਾ Golden Offer

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News