ਰਾਜ ਸਭਾ 'ਚ PM ਮੋਦੀ ਬੋਲੇ- 10 ਸਾਲਾਂ 'ਚ ਕਿਸਾਨਾਂ ਨੂੰ ਖੇਤੀ ਤੋਂ ਮਿਲਿਆ ਲਾਭ, MSP ਦੀ ਰਿਕਾਰਡ ਖਰੀਦ ਹੋਈ
Wednesday, Jul 03, 2024 - 03:14 PM (IST)
ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਜ ਵਿਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਇਸ ਤੋਂ ਇਕ ਦਿਨ ਪਹਿਲਾਂ ਯਾਨੀ ਕਿ ਕੱਲ ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿਚ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿਚ ਸੰਬੋਧਨ ਕਰਦਿਆਂ ਕਿਸਾਨਾਂ ਦੇ ਮੁੱਦੇ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕੋਈ ਲਾਭ ਨਹੀਂ ਮਿਲਦਾ ਸੀ। ਕਿਸਾਨ ਕਲਿਆਣ ਸਾਡੀ ਯੋਜਨਾ ਦੇ ਕੇਂਦਰ ਵਿਚ ਹੈ। MSP ਦੀ ਰਿਕਾਰਡ ਖਰੀਦ ਹੋਈ ਹੈ। 10 ਸਾਲਾਂ 'ਚ ਕਿਸਾਨਾਂ ਨੂੰ ਖੇਤੀ ਤੋਂ ਲਾਭ ਮਿਲਿਆ ਹੈ। ਛੋਟੇ ਕਿਸਾਨਾਂ ਨੂੰ ਆਸਾਨੀ ਨਾਲ ਕਰਜ਼ ਮਿਲਿਆ ਹੈ।
ਇਹ ਵੀ ਪੜ੍ਹੋ- NEET ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਕਾਂਗਰਸ ਦੇ ਮੁਕਾਬਲੇ ਕਿਤੇ ਵੱਧ ਪੈਸਾ ਕਿਸਾਨਾਂ ਤੱਕ ਪਹੁੰਚਾਇਆ। ਅੰਨ ਭੰਡਾਰਣ ਦਾ ਦੁਨੀਆ ਦੀ ਸਭ ਤੋਂ ਵੱਡੀ ਮੁਹਿੰਮ ਅਸੀਂ ਹੱਥ ਵਿਚ ਲਈ ਅਤੇ ਇਸ ਦਿਸ਼ਾ ਵਿਚ ਕੰਮ ਚੱਲ ਰਿਹਾ ਹੈ। ਖਾਦ ਬਾਰੇ ਉਨ੍ਹਾਂ ਕਿਹਾ ਕਿ ਵੈਸ਼ਵਿਕ ਸੰਕਟ ਕਾਰਨ ਕੁਝ ਸਮੱਸਿਆਵਾਂ ਪੈਦਾ ਹੋਈਆਂ ਪਰ ਅਸੀਂ 12 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦੇ ਕੇ ਕਿਸਾਨਾਂ 'ਤੇ ਇਸ ਦਾ ਅਸਰ ਨਹੀਂ ਪੈਣ ਦਿੱਤਾ। ਬੀਜ ਤੋਂ ਬਾਜ਼ਾਰ ਤੱਕ, ਕਿਸਾਨਾਂ ਲਈ ਹਰ ਵਿਵਸਥਾ ਨੂੰ ਮਜ਼ਬੂਤੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਸੀਂ ਆਪਣੀ ਖੇਤੀ ਨੂੰ ਹਰ ਪੱਖੋਂ ਲਾਭਦਾਇਕ ਬਣਾਉਣ 'ਤੇ ਧਿਆਨ ਦਿੱਤਾ ਹੈ ਅਤੇ ਕਈ ਯੋਜਨਾਵਾਂ ਰਾਹੀਂ ਇਸ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਚਾਹੇ ਫਸਲ ਲਈ ਕਰਜ਼ਾ ਹੋਵੇ, ਚਾਹੇ ਨਵੇਂ ਬੀਜ ਉਪਲਬਧ ਹੋਣ, ਖਾਦ ਦੀ ਕੀਮਤ ਵਾਜਬ ਹੋਵੇ।
ਇਹ ਵੀ ਪੜ੍ਹੋ- ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਾਜੜ, ਬੱਚਿਆਂ ਸਮੇਤ 122 ਲੋਕਾਂ ਦੀ ਮੌਤ
ਭਾਵੇਂ ਇਹ MSP 'ਤੇ ਖਰੀਦ ਹੋਵੇ। ਇਕ ਤਰ੍ਹਾਂ ਨਾਲ ਬੀਜ ਤੋਂ ਲੈ ਕੇ ਮੰਡੀ ਤੱਕ, ਅਸੀਂ ਬਹੁਤ ਹੀ ਸੂਖਮ ਯੋਜਨਾਬੰਦੀ ਨਾਲ ਕਿਸਾਨਾਂ ਲਈ ਹਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਅਸੀਂ ਖੇਤੀਬਾੜੀ ਨੂੰ ਵਿਆਪਕ ਰੂਪ ਵਿਚ ਦੇਖਿਆ ਹੈ ਅਤੇ ਮਛੇਰਿਆਂ ਨੂੰ ਵੀ ਕਿਸਾਨ ਕ੍ਰੈਡਿਟ ਕਾਰਡ ਪ੍ਰਦਾਨ ਕੀਤੇ ਹਨ। ਕਾਂਗਰਸ ਦੇ ਕਾਰਜਕਾਲ ਵਿਚ 10 ਸਾਲਾਂ ਵਿਚ ਇਕ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਅਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਹਰ ਕੋਸ਼ਿਸ਼ ਕੀਤੀ ਗਈ ਅਤੇ 60 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਬਹੁਤ ਰੌਲਾ ਪਿਆ। ਇਸ ਦੇ ਲਾਭਪਾਤਰੀ ਸਿਰਫ਼ ਤਿੰਨ ਕਰੋੜ ਕਿਸਾਨ ਸਨ। ਗਰੀਬ ਕਿਸਾਨ ਦਾ ਕੋਈ ਥਹੁ-ਪਤਾ ਨਹੀਂ ਸੀ। ਉਸ ਨੂੰ ਕੋਈ ਲਾਭ ਵੀ ਨਹੀਂ ਮਿਲ ਸਕਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e