3 ਦਿਨਾਂ ਦੌਰੇ ''ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! ''ਗੋਲਡਨ ਜੁਬਲੀ ਨੈਸ਼ਨਲ ਡੇ'' ''ਚ ਚੀਫ ਗੈਸਟ ਵਜੋਂ ਹੋਣਗੇ ਸ਼ਾਮਲ
Saturday, Jun 27, 2026 - 04:33 PM (IST)
ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦਿਨਾਂ ਸਰਕਾਰੀ ਦੌਰੇ 'ਤੇ ਹਿੰਦ ਮਹਾਂਸਾਗਰ ਦੇ ਟਾਪੂ ਦੇਸ਼ ਸੇਸ਼ੇਲਜ਼ ਦੀ ਰਾਜਧਾਨੀ ਵਿਕਟੋਰੀਆ ਪਹੁੰਚ ਗਏ ਹਨ। ਸੇਸ਼ੇਲਜ਼ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਸਾਲ 2015 ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਸ ਦੇਸ਼ ਦਾ ਇਹ ਪਹਿਲਾ ਅਧਿਕਾਰਤ ਦੌਰਾ ਹੈ।
ਪ੍ਰਧਾਨ ਮੰਤਰੀ ਮੋਦੀ ਸੇਸ਼ੇਲਜ਼ ਦੇ 'ਗੋਲਡਨ ਜੁਬਲੀ ਨੈਸ਼ਨਲ ਡੇ' ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਰਵਾਨਾ ਹੋਏ ਸਨ। ਰਵਾਨਗੀ ਤੋਂ ਪਹਿਲਾਂ ਉਨ੍ਹਾਂ 'X' 'ਤੇ ਲਿਖਿਆ ਕਿ ਇਹ ਦੌਰਾ ਬਹੁਤ ਖ਼ਾਸ ਹੈ ਕਿਉਂਕਿ ਸੇਸ਼ੇਲਜ਼ ਆਪਣੀ ਆਜ਼ਾਦੀ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ।
ਇਸ ਦੌਰੇ ਦੌਰਾਨ ਪੀ.ਐੱਮ. ਮੋਦੀ ਸੇਸ਼ੇਲਜ਼ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮੀਨੀ ਨਾਲ ਉੱਚ-ਪੱਧਰੀ ਦੁਵੱਲੀ ਬੈਠਕ ਕਰਨਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੋਵੇਂ ਆਗੂ ਸਮੁੰਦਰੀ ਸੁਰੱਖਿਆ, ਰੱਖਿਆ ਸਾਂਝੇਦਾਰੀ, ਵਿਕਾਸ ਕਾਰਜਾਂ ਅਤੇ ਖੇਤਰੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕਰਨਗੇ।
Here are some glimpses from the warm welcome at the airport in Seychelles. Thankful to the Indian diaspora for the affection. pic.twitter.com/uwxfpER1OV
— Narendra Modi (@narendramodi) June 27, 2026
ਪ੍ਰਧਾਨ ਮੰਤਰੀ ਨੇ ਸੇਸ਼ੇਲਜ਼ ਨੂੰ ਭਾਰਤ ਦਾ ਇੱਕ ਮਹੱਤਵਪੂਰਨ ਗੁਆਂਢੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਾਰਤ ਦੀ 'ਮਹਾਸਾਗਰ ਨੀਤੀ' ਅਤੇ ਗਲੋਬਲ ਸਾਊਥ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਸੇਸ਼ੇਲਜ਼ ਦੀ ਸੰਸਦ ਨੂੰ ਸੰਬੋਧਨ ਕਰਨ ਦਾ ਮਾਣ ਹਾਸਲ ਹੋਵੇਗਾ, ਜਿੱਥੇ ਉਹ ਦੋਵਾਂ ਦੇਸ਼ਾਂ ਦੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ 'ਤੇ ਗੱਲ ਕਰਨਗੇ।
ਆਪਣੇ 3 ਦਿਨਾਂ ਦੌਰੇ ਦੌਰਾਨ ਉਹ ਉੱਥੇ ਰਹਿ ਰਹੇ ਪ੍ਰਵਾਸੀ ਭਾਰਤੀਆਂ ਦੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਮੁਤਾਬਕ, ਦੋਵਾਂ ਜਮਹੂਰੀ ਦੇਸ਼ਾਂ ਵਿਚਾਲੇ ਇਹ ਦੌਰਾ ਹਿੰਦ ਮਹਾਂਸਾਗਰ ਖੇਤਰ ਵਿੱਚ ਆਪਸੀ ਸਾਂਝ ਅਤੇ ਆਰਥਿਕ ਸਹਿਯੋਗ ਦੇ ਨਵੇਂ ਰਾਹ ਖੋਲ੍ਹੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
