PM ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਕੀਤਾ ਉਦਘਾਟਨ, ਟਿਕਟ ਖਰੀਦ ਕੀਤੀ ਯਾਤਰਾ

Sunday, Mar 06, 2022 - 12:44 PM (IST)

ਪੁਣੇ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਯਾਨੀ ਕਿ ਅੱਜ ਪੁਣੇ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਮੋਦੀ ਨੇ ਕੁੱਲ 32.2 ਕਿਲੋਮੀਟਰ ਲੰਬੇ ਪ੍ਰਾਜੈਕਟ ਦੇ 12 ਕਿਲੋਮੀਟਰ ਦੇ ਹਿੱਸੇ ਦਾ ਗਰਵਾਰੇ ਮੈਟਰੋ ਸਟੇਸ਼ਨ ’ਤੇ ਉਦਘਾਟਨ ਕੀਤਾ। ਇਸ ਪ੍ਰਾਜੈਕਟ ਦਾ ਮਕਸਦ ਪੁਣੇ ਦੇ ਲੋਕਾਂ ਲਈ ਸੁਵਿਧਾਜਨਕ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਹੈ। ਪੂਰਾ ਪ੍ਰਾਜੈਕਟ 11,400 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਰੂਸ-ਯੂਕ੍ਰੇਨ ਜੰਗ: ਹਮਲੇ ’ਚ ਮਾਰੇ ਗਏ ਭਾਰਤੀ ਮੁੰਡੇ ਨਵੀਨ ਨੇ ਵੀਡੀਓ ਕਾਲਿੰਗ ’ਤੇ ਪਿਤਾ ਨੂੰ ਆਖੇ ਸਨ ਇਹ ਆਖ਼ਰੀ ਸ਼ਬਦ

PunjabKesari

ਪ੍ਰਧਾਨ ਮੰਤਰੀ ਨੇ ਰੇਲ ਪ੍ਰਾਜੈਕਟ ਦਾ ਉਦਘਾਟਨ ਕਰਨ ਮਗਰੋਂ ਗਰਵਾਰੇ ਕਾਲਜ ਮੈਟਰੋ ਸਟੇਸ਼ਨ ਤੋਂ ਆਨੰਦਨਗਰ ਸਟੇਸ਼ਨ ਤੱਕ ਦੀ ਯਾਤਰਾ ਕੀਤੀ। ਇਸ ਦੌਰਾਨ ਮੈਟਰੋ ਰੇਲ ਵਿਚ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 10 ਮਿੰਟ ਦੀ ਇਸ ਯਾਤਰਾ ਦੌਰਾਨ ਟਰੇਨ ’ਚ ਮੌਜੂਦ ਨੇਤਰਹੀਣ ਲੋਕਾਂ ਸਮੇਤ ਦਿਵਿਯਾਂਗ ਨਾਲ ਵੀ ਮੁਲਾਕਾਤ ਕੀਤੀ। ਗਰਵਾਰੇ ਕਾਲਜ ਤੋਂ ਆਨੰਦਨਗਰ ਤਕ ਪੁਣੇ ਮੈਟਰੋ ’ਚ ਯਾਤਰਾ ਕਰਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਟਿਕਟ ਖਰੀਦੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ 24 ਦਸੰਬਰ 2016 ਨੂੰ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ। 

ਇਹ ਵੀ ਪੜ੍ਹੋ: ਕਸ਼ਮੀਰ ’ਚ ਰਹਿਣ ਵਾਲੀ ਯੂਕ੍ਰੇਨੀ ਕੁੜੀ ਨੇ PM ਮੋਦੀ ਨੂੰ ਲਾਈ ਗੁਹਾਰ, ਕਿਹਾ- ਖਤਰੇ ’ਚ ਪੇਕੇ, ਮਦਦ ਕਰੋ ਸਰਕਾਰ

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਨਗਰ ਨਿਗਮ ਕੰਪਲੈਕਸ ਵਿਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਪੁਣੇ ਦੇ ਮੇਅਰ ਮੁਰਲੀਧਰ ਮੋਹੋਲ ਵੀ ਮੌਜੂਦ ਸਨ। ਇਹ ਮੂਰਤੀ 1850 ਕਿਲੋਗ੍ਰਾਮ ਗਨ ਮੈਟਲ ਨਾਲ ਬਣੀ ਹੈ ਅਤੇ ਲਗਭਗ 9.5 ਫੁੱਟ ਉੱਚੀ ਹੈ। 

ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਦਾ ਲੋੜਵੰਦ ਪਰਿਵਾਰਾਂ ਨੂੰ ਵੱਡਾ ਤੋਹਫ਼ਾ, ਲਾਂਚ ਕੀਤਾ ਇਹ ਪੋਰਟਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਵਿਚ ਮੂਲਾ-ਮੁਥਾ ਨਦੀ ਪ੍ਰਦੂਸ਼ਣ ਰੋਕਥਾਮ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਬਨੇਰ ’ਚ ਨਿਰਮਿਤ 140 ਈ-ਬੱਸਾਂ, ਈ-ਬੱਸ ਡਿਪੂ ਅਤੇ ਆਰ.ਕੇ. ਲਕਸ਼ਮਣ ਆਰਟ ਗੈਲਰੀ-ਮਿਊਜ਼ੀਅਮ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

PunjabKesari

 


Tanu

Content Editor

Related News