74ਵਾਂ ਆਜ਼ਾਦੀ ਦਿਹਾੜਾ : ਪੀ. ਐੱਮ. ਮੋਦੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਝੰਡਾ
Saturday, Aug 15, 2020 - 07:37 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।ਕੋਰੋਨਾ ਵਾਇਰਸ ਕਾਰਨ ਕਾਫੀ ਸਾਵਧਾਨੀਆਂ ਵਰਤੀਆਂ ਗਈਆਂ ਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ। ਪੀ. ਐੱਮ. ਮੋਦੀ ਨੇ ਕੋਰੋਨਾ ਕਾਲ ਦੌਰਾਨ ਕੰਮ ਕਰਨ ਵਾਲੇ ਕਾਮਿਆਂ ਦੀ ਸਿਫਤ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਜੋ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕੋਰੋਨਾ ਪੀੜਤਾਂ ਦੀ ਜਾਨ ਬਚਾਉਣ ਲਈ ਦਿਨ-ਰਾਤ ਡਿਊਟੀ ਕਰ ਰਹੇ ਹਨ।